ਡੇਰਾ ਬਾਬਾ ਨਾਨਕ, 22 ਮਈ (ਵਿਜੇ ਸ਼ਰਮਾ)-ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਦੇ ਮੱਦੇਨਜ਼ਰ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ 120 ਲੋੜਵੰਦ ਪਰਿਵਾਰਾਂ ਨੂੰ ਵਾਟਰ ਕੂਲਰਾਂ ਦੀ ਵੰਡ ਕੀਤੀ ਗਈ | ਇਕ ਸੰਖੇਪ ਸਮਾਗਮ ਉਪਰੰਤ ਗੱਲਬਾਤ ਕਰਦਿਆਂ ਸੰਸਥਾ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਦੇ ਚਲਦਿਆਂ ਮਿਸ਼ਨ ਵਲੋਂ ਇਹ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਅੱਜ 120 ਲੋੜਵੰਦ ਪਰਿਵਾਰਾਂ ਨੂੰ ਸਾਫ਼-ਸੁਥਰੇ ਪਾਣੀ ਦੀ ਸਹੂਲਤ ਲਈ ਵਾਟਰ ਕੂਲਰਾਂ ਦੀ ਵੰਡ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਪਿਛਲੇ ਕਈ ਦਹਾਕਿਆਂ ਤੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਯਤਨਸ਼ੀਲ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਡੀ.ਆਈ.ਜੀ. ਵਿਜੀਲੈਂਸ ਹਰਪ੍ਰੀਤ ਸਿੰਘ ਨੇ ਮਿਸ਼ਨ ਵਲੋਂ ਕੀਤੇ ਗਏ, ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਡਾ. ਸਰਦੂਲ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਪ੍ਰੇਮ ਸਿੰਘ, ਪ੍ਰਭਨੂਰ ਸਿੰਘ ਆਦਿ ਹਾਜ਼ਰ ਸਨ |