21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜ਼ਿਲ੍ਹਾ ਪਠਾਨਕੋਟ 'ਚ ਵੋਟਰ ਸੂਚੀ ਦੀ ਐਸ.ਆਈ.ਆਰ. ਦਾ ਸ਼ਡਿਊਲ ਜਾਰੀ

Ad Position 21
No active advertisement
ਅਜੀਤ ਡੈਸਕ 23-05-2026
ਪਠਾਨਕੋਟ, 22 ਮਈ (ਵਿਨੋਦ/ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਵਿਸ਼ੇਸ਼ ਐਸ.ਆਈ.ਆਰ. ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਸੁਜਾਨਪੁਰ, ਭੋਆ (ਅ.ਜ.) ਅਤੇ ਪਠਾਨਕੋਟ ਵਿਚ ਤਾਇਨਾਤ 568 ਬੀ.ਐਲ.ਓਜ. ਵਲੋਂ ਵੋਟਰਾਂ ਦੇ ਨਵੇਂ ਸਿਰੇ ਤੋਂ ਵੇਰਵੇ ਇਕੱਠੇ ਕਰਨ ਲਈ ਆਪਣੇ-ਆਪਣੇ ਪੋਲਿੰਗ ਏਰੀਏ ਵਿਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਵਿਜ਼ਟ ਕੀਤੀ ਜਾਵੇਗੀ | ਡਾ: ਪੱਲਵੀ ਨੇ ਦੱਸਿਆ ਕਿ 24 ਜੁਲਾਈ 2026 ਤੋਂ ਬਾਅਦ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਦਾ ਕੰਮ ਕੀਤਾ ਜਾਵੇਗਾ, ਉਪਰੰਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 31 ਜੁਲਾਈ 2026 ਨੂੰ ਕੀਤੀ ਜਾਵੇਗੀ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਢਲੀ ਵੋਟਰ ਸੂਚੀ ਦੇ ਪ੍ਰਕਾਸ਼ਨ ਤੋਂ ਬਾਅਦ ਆਮ ਜਨਤਾ ਪਾਸੋਂ ਦਾਅਵੇ, ਇਤਰਾਜ਼ ਤੇ ਸੋਧ ਸਬੰਧੀ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਫਾਰਮ ਨੰਬਰ-6, 7 ਅਤੇ 8 ਪ੍ਰਾਪਤ ਕੀਤੇ ਜਾਣਗੇ | ਇਸ ਤੋਂ ਇਲਾਵਾ 31 ਜੁਲਾਈ 2026 ਤੋਂ 28 ਸਤੰਬਰ 2026 ਦੌਰਾਨ ਜਾਰੀ ਨੋਟਿਸਾਂ ਤੇ ਪ੍ਰਾਪਤ ਦਾਅਵਿਆਂ/ਇਤਰਾਜ਼ਾਂ ਦਾ ਨਿਪਟਾਰਾ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਫ਼ੈਸਲਿਆਂ ਵਿਰੁੱਧ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਕੋਲ ਅਪੀਲ ਵੀ ਕੀਤੀ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 01 ਅਕਤੂਬਰ 2026 ਨੂੰ ਕੀਤੀ ਜਾਵੇਗੀ | ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ ਪਠਾਨਕੋਟ ਵਲੋਂ ਸਥਾਪਤ ਵੋਟਰ ਹੈਲਪ ਲਾਈਨ ਨੰਬਰ-1950 'ਤੇ ਸੰਪਰਕ ਕਰਕੇ ਐਸ.ਆਈ.ਆਰ. ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਨਰੋਟ ਜੈਮਲ ਸਿੰਘ ਹੱਤਿਆ ਕਾਂਡ ਦੀ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸਾਬਕਾ ਪ੍ਰਧਾਨ ਰਮਨ ਡੱਲਾ ਵਲੋਂ ਕੀਤੀ ਗਈ...
Ad Position 24