ਸ਼ਾਹਪੁਰ ਕੰਢੀ, 22 ਮਈ (ਰਣਜੀਤ ਸਿੰਘ)-ਆਕਲੈਂਡ ਪਬਲਿਕ ਸਕੂਲ ਵਿਖੇ ਚੇਅਰਪਰਸਨ ਉਰਮਿਲਾ ਠਾਕੁਰ, ਡਾਇਰੈਕਟਰ ਸਵਰ ਠਾਕੁਰ, ਐਮ.ਡੀ. ਰਾਜੇਸ਼ ਕਾਂਡਾ, ਸੰਗੀਤਾ ਕਾਂਡਾ ਤੇ ਰਾਧਿਕ ਠਾਕੁਰ ਦੀ ਪ੍ਰਧਾਨਗੀ ਹੇਠ ਅਚੀਵਰ ਸਮਾਗਮ ਕਰਵਾਇਆ ਗਿਆ | ਜਿਸ 'ਚ 12ਵੀਂ ਜਮਾਤ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਕੂਲ ਦੇ ਪਿ੍ੰਸੀਪਲ ਅੰਜਲੀ ਜਸਰੋਟੀਆ ਤੇ ਮੈਨੇਜਮੈਂਟ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਦੀ ਮੈਨੇਜਮੈਂਟ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਮਿਹਨਤ ਤੇ ਸਹੀ ਮਾਰਗ ਦਰਸ਼ਨ ਨਾਲ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਲ ਕੀਤਾ |