21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 23-05-2026
ਪਠਾਨਕੋਟ, 22 ਮਈ (ਸੰਧੂ)-ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਨੇ 12ਵੀਂ ਸੀ.ਬੀ.ਐਸ.ਈ. ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਪਿ੍ੰਸੀਪਲ ਨੀਤੀ ਕੋਛੜ ਦੀ ਪ੍ਰਧਾਨਗੀ ਹੇਠ ਸਕੂਲ ਕੈਂਪਸ 'ਚ ਕੀਤਾ ਗਿਆ | ਪ੍ਰੋਗਰਾਮ ਵਿਚ ਹੁਸ਼ਿਆਰਪੁਰ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਡਾ: ਰਾਜੇਸ਼ ਡੋਗਰਾ ਮੁੱਖ ਮਹਿਮਾਨ ਤੇ ਸਕੂਲ ਦੇ ਸਹਾਇਕ ਡਾਇਰੈਕਟਰ ਚਰਨਜੀਤ ਸਿੰਘ ਨੇ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਜੇ.ਐਮ.ਕੇ. ਸਕੂਲ ਦੇ ਚੇਅਰਮੈਨ ਅਨੁਜ ਸੂਦ ਤੇ ਪਿ੍ੰਸੀਪਲ ਨਿਤੀ ਕੋਛੜ ਨੇ ਕਿਹਾ ਕਿ ਸਕੂਲ ਦੇ ਨਤੀਜੇ ਪਿਛਲੇ ਸਾਲਾਂ ਵਾਂਗ ਸ਼ਾਨਦਾਰ ਰਹੇ ਹਨ | ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੇ ਨਤੀਜਿਆਂ ਵਿਚ 38 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦੋਂ ਕਿ 45 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਨਿਤੀ ਕੋਛੜ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਪ੍ਰੋਗਰਾਮ ਦੌਰਾਨ ਮਾਪਿਆਂ ਨੇ ਆਪਣੇ ਬੱਚਿਆਂ ਦੀ ਸਫਲਤਾ ਲਈ ਪੂਰੇ ਸਕੂਲ ਪ੍ਰਬੰਧਨ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਵਿਦਿਆਰਥੀਆਂ ਨੇ ਵੀ ਆਪਣੇ ਅਨੁਭਵ ਸਾਂਝੇ ਕੀਤੇ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਹੁਸ਼ਿਆਰਪੁਰ 'ਚ ਵਿਜੇ ਕੁਮਾਰ ਮੈਮੋਰੀਅਲ ਸਕਾਲਰਸ਼ਿਪ ਵੰਡੀ ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਵਲੋਂ ਨਰਸਿੰਗ ਦੀ ਵਿਦਿਆਰਥਣ ਨੂੰ ਵਜ਼ੀਫਾ ਭੇਟ
Ad Position 24