20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪਾਕਿਸਤਾਨ ਤੇ ਵਿਦੇਸ਼ਾਂ ਨੂੰ ਸੂਚਨਾ ਭੇਜਣ ਦਾ ਮਾਮਲਾ

Ad Position 21
No active advertisement
ਅਜੀਤ ਡੈਸਕ 23-05-2026
ਪਠਾਨਕੋਟ, 22 ਮਈ (ਵਿਨੋਦ)- ਬੀਤੇ ਦਿਨੀਂ ਪਠਾਨਕੋਟ ਪੁਲਿਸ ਵਲੋਂ ਪਾਕਿਸਤਾਨ ਤੇ ਵਿਦੇਸ਼ਾਂ 'ਚ ਸੀ.ਸੀ.ਟੀ.ਵੀ. ਕੈਮਰੇ ਦੀ ਮਦਦ ਨਾਲ ਫੌਜ ਦੀਆਂ ਗਤੀਵਿਧੀਆਂ ਦੀ ਰਿਪੋਰਟ ਭੇਜਣ ਦੇ ਦੋਸ਼ 'ਚ ਬਲਜੀਤ ਸਿੰਘ ਵਾਸੀ ਪਿੰਡ ਚੱਕ ਧਾਰੀਵਾਲ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਦੀ ਪੁੱਛਗਿਛ ਦÏਰਾਨ ਪੁਲਿਸ ਵਲੋਂ ਸੀ.ਸੀ. ਟੀ.ਵੀ ਲਗਵਾਉਣ ਵਾਲੇ ਦੁਕਾਨ ਦੇ ਮਾਲਕ ਨੂੰ ਵੀ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਐੱਸ ਐੱਸ.ਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੇ ਦਿਨੀ ਸੀ. ਆਈ. ਏ. ਸਟਾਫ ਨੂੰ ਸੂਚਨਾ ਮਿਲੀ ਸੀ ਕਿ ਬਲਜੀਤ ਸਿੰਘ ਵਾਸੀ ਪਿੰਡ ਚੱਕ ਧਾਰੀਵਾਲ ਜਿਸ ਨੇ ਸੁਜਾਨਪੁਰ ਨੈਸ਼ਨਲ ਹਾਈਵੇ ਪੁਲ ਨੰਬਰ ਚਾਰ ਤੇ ਪੰਜ ਦੇ ਵਿਚਕਾਰ ਇੱਕ ਦੁਕਾਨ 'ਤੇ ਸੀਸੀਟੀਵੀ ਕੈਮਰੇ ਲਗਾਏ ਹੋਏ ਹਨ ਤੇ ਇਨ੍ਹਾਂ ਕੈਮਰਿਆਂ ਦੀ ਮਦਦ ਨਾਲ ਉਹ ਫÏਜ ਤੇ ਅਰਧ ਸੈਨਿਕ ਬਲਾਂ ਦੇ ਵਾਹਨਾਂ ਸਬੰਧੀ ਸੂਚਨਾ ਕਲੈਕਟ ਕਰਕੇ ਪਾਕਿਸਤਾਨ ਤੇ ਹੋਰ ਵਿਦੇਸ਼ਾਂ ਵਿੱਚ ਭੇਜਦਾ ਸੀ, ਜਿਸ 'ਤੇ ਬਲਜੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਸੀ, ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਬਲਜੀਤ ਸਿੰਘ ਦੀ ਡੂੰਘਾਈ ਨਾਲ ਪੁੱਛਗਿਛ ਕੀਤੀ ਗਈ ਤਾਂ ਸੁਜਾਨਪੁਰ ਵਿੱਚ ਸੀਸੀ ਟੀਵੀ ਲਗਵਾਉਣ ਵਾਲੇ ਦੁਕਾਨਦਾਰ ਦੀ ਵੀ ਇਸ ਕੰਮ 'ਚ ਸ਼ਮੂਲੀਅਤ ਪਾਈ ਗਈ, ਜਿਸ ਦੇ ਚਲਦੇ ਦੁਕਾਨ ਦੇ ਮਾਲਿਕ ਅੰਕਿਤ ਸ਼ਰਮਾ ਪੁੱਤਰ ਰਮੇਸ਼ ਸ਼ਰਮਾ ਪਿੰਡ ਫਿਰੋਜ਼ਪੁਰ ਕਲਾਂ ਜ਼ਿਲ੍ਹਾ ਪਠਾਨਕੋਟ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੇਸ਼ ਵਿਰੋਧੀ ਗਤੀਵਿਧੀਆਂ 'ਚ ਸ਼ਾਮਿਲ ਕਿਸੇ ਵੀ ਸ਼ਖਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸ਼ੁੱਧ ਪਾਣੀ ਦੀ ਗਾਰੰਟੀ ਦੇਣ ਵਾਲੇ ਉਮੀਦਵਾਰ ਨੂੰ ਹੀ ਦਿਓ ਵੋਟ-ਨਰੇਸ਼ ਮਹਾਜਨ ਨਿਰਗੁਣ ਅਗਲੀ ਖ਼ਬਰ ਹਿਊਮਨ ਰਾਈਟਸ ਕਮਿਸ਼ਨ ਪੰਜਾਬ (ਚੰਡੀਗੜ੍ਹ) ਕੋਰ ਗਰੁੱਪ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ
Ad Position 24