20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ-8 ਈਸਾ ਨਗਰ 'ਚ ਕਾਂਗਰਸ ਨੂੰ ਮਿਲੀ ਮਜ਼ਬੂਤੀ

Ad Position 21
No active advertisement
ਅਜੀਤ ਡੈਸਕ 23-05-2026
ਪਠਾਨਕੋਟ, 22 ਮਈ (ਸੰਧੂ)-ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ | ਇਸੇ ਤਹਿਤ ਵਾਰਡ ਨੰਬਰ-8 ਈਸਾ ਨਗਰ ਦੇ ਐਂਥਨੀ (ਨੋਨੀ) ਤੇ ਸਨਮ ਰੰਧਾਵਾ ਨੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਜਨਹਿੱਤ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ | ਇਸ ਮੌਕੇ ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਅਮਿਤ ਵਿੱਜ ਵਲੋਂ ਦੋਵੇਂ ਆਗੂਆਂ ਦਾ ਪਾਰਟੀ 'ਚ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕਾਂਗਰਸ ਪਰਿਵਾਰ 'ਚ ਸ਼ਾਮਿਲ ਹੋਣ ਨਾਲ ਵਾਰਡ ਨੰਬਰ-8 'ਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਨੂੰ ਵੱਡਾ ਲਾਭ ਮਿਲੇਗਾ | ਅਮਿਤ ਵਿਜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜੀ ਰਹੀ ਹੈ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲੋਕ ਵੱਡੀ ਗਿਣਤੀ 'ਚ ਕਾਂਗਰਸ ਨਾਲ ਜੁੜ ਰਹੇ ਹਨ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ ਅਤੇ ਕਪਿਲ ਮਲਹੋਤਰਾ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੁਕੀਮਪੁਰ 'ਚ 21ਵਾਂ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਵਾਰਡ ਨੰਬਰ-9 ਵਿਖੇ ਭਾਜਪਾ ਉਮੀਦਵਾਰ ਨਮਨ ਮਹਾਜਨ ਦੇ ਸਮਰਥਨ 'ਚ ਚੋਣ ਪ੍ਰਚਾਰ
Ad Position 24