ਬਟਾਲਾ, 23 ਮਈ (ਸਤਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸਤਵੀਰ ਸਿੰਘ ਛੀਨਾ ਨੂੰ ਐੱਸ.ਸੀ. ਵਿੰਗ ਦਾ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਅਤੇ ਅੱੈਸ.ਸੀ. ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ | ਸਤਵੀਰ ਸਿੰਘ ਛੀਨਾ ਦਾ ਪਿੰਡ ਸ਼ਾਹਬਾਦ ਵਿਖੇ ਪਹੁੰਚਣ 'ਤੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਉਪ ਚੇਅਰਮੈਨ ਐੱਸ.ਸੀ. ਵਿੰਗ ਪੰਜਾਬ ਅਤੇ ਜਨਰਲ ਸਕੱਤਰ ਕਿਸਾਨ ਵਿੰਗ ਪੰਜਾਬ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸਤਵੀਰ ਸਿੰਘ ਛੀਨਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਵੱਡੀ ਜ਼ਿੰਮੇਵਾਰੀ ਮਿਲਣ ਵਿਚ ਹਰਵਿੰਦਰਪਾਲ ਸਿੰਘ ਸ਼ਾਹਬਾਦ ਦਾ ਵੱਡਾ ਯੋਗਦਾਨ ਰਿਹਾ ਹੈ | ਇਸ ਮੌਕੇ ਉਨਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਨੂੰ ਸਾਰਿਆਂ ਨੂੰ ਰਲਮਿਲ ਕੇ ਕੰਮ ਕਰਨਾ ਚਾਹੀਦਾ ਹੈ | 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਪੰਜਾਬ ਦੇ ਅੱੈਸ.ਸੀ. ਭਾਈਚਾਰੇ ਨੂੰ ਜਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਇਸ ਮੌਕੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਸਤਬੀਰ ਸਿੰਘ ਛੀਨਾ ਦੀ ਸ਼ਖ਼ਸੀਅਤ ਬਾਰੇ ਚਾਨਣਾ ਪਾਇਆ ਤੇ ਕਿਹਾ ਕਿ ਪਿਛਲੇ ਲੰਮੇ ਅਰਸੇ ਤੋਂ ਕਾਂਗਰਸ ਪਾਰਟੀ ਲਈ ਕੰਮ ਕਰ ਰਹੇ ਹਨ | ਇਨਾਂ ਦਾ ਮੁੱਖ ਮੰਤਵ ਪਾਰਟੀ ਅਤੇ ਲੋਕਾਂ ਦੀ ਸੇਵਾ ਕਰਨਾ ਹੈ | ਇਸ ਮੌਕੇ ਸਰਪੰਚ ਪ੍ਰਦੀਪ ਸਿੰਘ ਛੀਨਾ, ਤੇਜਬੀਰ ਸਿੰਘ ਛੀਨਾ, ਪ੍ਰੋਫੈਸਰ ਬਲਜੀਤ ਸਿੰਘ, ਸੰਤੋਸ਼ ਕੁਮਾਰ ਮੈਂਬਰ ਪੰਚਾਇਤ, ਨਿਸ਼ਾਨ ਸਿੰਘ, ਲਖਬੀਰ ਸਿੰਘ, ਗਣਵੀਰ ਸਿੰਘ, ਸ਼ੰਦੀਪ ਸਿੰਘ ਅਤੇ ਸਿਮਰਜੀਤ ਸਿੰਘ ਯੂਐਸਏ ਸਮੇਤ ਹੋਰ ਕਈ ਆਗੂ ਤੇ ਵਰਕਰ ਹਾਜ਼ਰ ਸਨ |