11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਲਾਰੈਂਸ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਖੇਡਾਂ ਵਿਚ ਗੱਡੇ ਝੰਡੇ

Ad Position 21
No active advertisement
ਅਜੀਤ ਡੈਸਕ 24-05-2026
ਬਟਾਲਾ, 23 ਮਈ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ, ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਮੈਦਾਨ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਮੁਕਾਬਲੇ ਜ਼ਿਲ੍ਹਾ ਬਾਸਕਿਟਬਾਲ ਚੈਂਪੀਅਨਸ਼ਿਪ 2026 ਦੇ ਬੈਨਰ ਹੇਠ ਗੁਰੂ ਰਾਮਦਾਸ ਅਕੈਡਮੀ ਔਜਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਬੀਤੇ ਦਿਨੀਂ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਵਰਗਾਂ ਵਿਚ ਮੋਹਰੀ ਸਥਾਨ ਹਾਸਲ ਕੀਤੇ | ਸਕੂਲ ਦੇ ਖਿਡਾਰੀਆਂ ਨੇ ਆਪਣੀ ਖੇਡ ਦਾ ਬਿਹਤਰੀਨ ਮੁਜ਼ਾਹਰਾ ਕਰਦੇ ਹੋਏ ਅੰਡਰ-14 (ਕੁੜੀਆਂ) ਪਹਿਲਾ, ਅੰਡਰ-14 ਮੁੰਡੇ ਤੀਜਾ, ਅੰਡਰ-17 ਕੁੜੀਆਂ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਸਫ਼ਲਤਾ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਪਿ੍ੰਸੀਪਲ ਡਾ. ਉਪਮਾ ਮਹਾਜਨ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ | ਇਨ੍ਹਾਂ ਸਫ਼ਲਤਾਵਾਂ ਲਈ ਪਿ੍ੰਸੀਪਲ ਅਤੇ ਸਕੂਲ ਪ੍ਰਬੰਧਕਾਂ ਵਲੋਂ ਸਪੋਰਟਸ ਵਿੰਗ ਖ਼ਾਸ ਤੌਰ 'ਤੇ ਕੋਚ ਦਵਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਹ ਸਫ਼ਲਤਾ ਬੱਚਿਆਂ ਦੀ ਦਿਨ-ਰਾਤ ਦੀ ਮਿਹਨਤ ਅਤੇ ਕੋਚ ਦਵਿੰਦਰ ਸਿੰਘ ਦੀ ਯੋਗ ਅਗਵਾਈ ਸਦਕਾ ਹੀ ਸੰਭਵ ਹੋ ਸਕੀ ਹੈ | ਲਾਰੈਂਸ ਸਕੂਲ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦਿੰਦਾ ਹੈ ਤਾਂ ਜੋ ਬੱਚੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਚਮਕ ਸਕਣ | ਇਸ ਮੌਕੇ ਆਪਣੀ ਖੁਸ਼ੀ ਨੂੰ ਸਕੂਲ ਨਾਲ ਸਾਂਝਾ ਕਰਦਿਆਂ ਸਕੂਲ ਚੇਅਰਮੈਨ ਸ: ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਐਗਜ਼ੀਕਿਊਟਿਵ ਸ: ਗੁਰਜੀਤ ਸਿੰਘ ਬੈਂਸ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ, ਪਿ੍ੰਸੀਪਲ ਡਾ. ਉਪਮਾ ਮਹਾਜਨ ਵਲੋ ਜੇਤੂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਆਈਸਕਰੀਮ ਵਿਕਰੇਤਾ ਤੋਂ ਮੋਬਾਈਲ ਫੋਨ ਖੋਹਿਆ, ਇਕ ਗਿਫ਼ਤਾਰ ਅਗਲੀ ਖ਼ਬਰ ਸੜਕੀ ਹਾਦਸਿਆਂ ਦਾ ਗੜ੍ਹ ਬਣਿਆ ਕਸਬਾ ਨੌਸ਼ਹਿਰਾ ਮੱਝਾ ਸਿੰਘ
Ad Position 24