ਫਤਹਿਗੜ੍ਹ ਚੂੜੀਆਂ, 23 ਮਈ (ਐਮ.ਐਸ. ਫੁੱਲ)-ਫਤਹਿਗੜ੍ਹ ਚੂੜੀਆਂ ਵਾਰਡ ਨੰਬਰ 3 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਗੁਰਜੀਤ ਕੌਰ ਪਤਨੀ ਨਰਿੰਦਰ ਸਿੰਘ ਮਿੰਟਾ ਰੰਧਾਵਾ ਦੇ ਹੱਕ 'ਚ ਘਰ-ਘਰ ਜਾ ਕੇ ਚੋਣ ਮੁਹਿੰਮ ਚਲਾਈ | ਇਸ ਮੌਕੇ ਸਵਰਨਜੀਤ ਸਿੰਘ ਰੰਧਾਵਾ, ਮਨਜਿੰਦਰ ਸਿੰਘ ਰਾਣਾ ਭਿੰਡਰ, ਰਾਜਵਿੰਦਰ ਸਿੰਘ ਮੱਲ੍ਹੀ ਅਤੇ ਮਿੰਟਾ ਰੰਧਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਆਪਣੀ ਇਕ-ਇਕ ਵੋਟ ਚੋਣ ਨਿਸ਼ਾਨ ਤੱਕੜੀ 'ਤੇ ਪਾ ਕੇ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾਇਆ ਜਾਵੇ ਤਾਂ ਜੋ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸ਼ਹਿਰ ਦਾ ਕੋਈ ਵਿਕਾਸ ਨਹੀਂ ਹੋਇਆ | ਰੰਧਾਵਾ ਤੇ ਮੱਲ੍ਹੀ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ 'ਤੇ ਵਿਕਾਸ ਨਜ਼ਰ ਨਹੀਂ ਆਉਂਦਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸੀਟ ਜਿੱਤ ਕੇ ਸ: ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਦੀ ਝੋਲੀ ਪਾਈ ਜਾਵੇਗੀ | ਇਸ ਮੌਕੇ ਗੁਰਜਿੰਦਰ ਸਿੰਘ ਮੱਲ੍ਹੀ, ਅਮਰਜੀਤ ਸਿੰਘ ਭੁੱਲਰ, ਹਰਮੀਤ ਸਿੰਘ ਲਾਡੀ, ਅਵਨੀਤ ਸਿੰਘ ਹੈਪੀ, ਸਤਿੰਦਰ ਸਿੰਘ ਰੰਧਾਵਾ, ਰਾਜਵੀਰ ਸਿੰਘ ਸੈਕਟਰੀ, ਮਨਦੀਪ ਸਿੰਘ, ਅਜੀਤਪਾਲ ਸਿੰਘ, ਚਰਨਜੀਤ ਸਿੰਘ ਚੰਨ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਅਕਾਸ਼ਦੀਪ ਸਿੰਘ, ਮਾਸਟਰ ਸਤਿਨਾਮ ਸਿੰਘ, ਅਕਾਲੀ ਦਲ ਦੇ ਸਮਰਥਕ ਤੇ ਵਰਕਰ ਵੀ ਹਾਜ਼ਰ ਸਨ |