ਘੁਮਾਣ, 23 ਮਈ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਨੇ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੇ ਗ੍ਰਹਿ ਅੰਮਿ੍ਤਸਰ ਵਿਖੇ ਮੁਲਾਕਾਤ ਕੀਤੀ | ਇਸ ਮੁਲਾਕਾਤ ਸਬੰਧੀ ਸ: ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਸ: ਮਜੀਠੀਆ ਨਾਲ ਇਹ ਮੁਲਾਕਾਤ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਤਗੜਿਆਂ ਕਰਨ ਲਈ ਡਿਊਟੀ ਲਗਾਈ ਤੇ ਥਾਪੜਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਆਪਣੀ ਹਾਰ ਨੂੰ ਵੇਖਦਿਆਂ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਪਹਿਲਾਂ ਤੱਕ ਆ ਗਏ ਨਹੀਂ ਦਾਖਲ ਕਰਨ ਦਿੱਤੇ, ਜਿੱਥੇ ਕਿਤੇ ਕਾਗਜ਼ ਦਾਖਲ ਕਰ ਵੀ ਦਿੱਤੇ, ਉੱਥੇ ਧੱਕੇਸ਼ਾਹੀ ਨਾਲ ਅਕਾਲੀ ਵਰਕਰਾਂ ਦੇ ਕਾਗਜ਼ ਰੱਦ ਕਰ ਕੇ ਆਮ ਆਦਮੀ ਪਾਰਟੀ ਨੇ ਆਪਣੀ ਹਾਰ ਨੂੰ ਕਬੂਲਿਆ ਹੈ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਇਸ ਧੱਕੇਸ਼ਾਹੀ ਖਿਲਾਫ਼ ਡੱਟ ਕੇ ਆਵਾਜ਼ ਬੁਲੰਦ ਕੀਤੀ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਥੋੜਾ ਸਮਾਂ ਰਹਿ ਗਿਆ ਹੈ, ਪੰਜਾਬ ਦੇ ਲੋਕ ਆਪਣੀ ਪੁਰਾਣੀ ਤੇ ਖੇਤਰੀ ਪਾਰਟੀ ਨੂੰ ਮੁੜ ਲਿਆਉਣ ਲਈ ਪੱਬਾਂਭਾਰ ਹੋ ਚੁੱਕੇ ਹਨ | 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਬਹੁਮਤ ਨਾਲ ਸਰਕਾਰ ਬਣੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਪਹਿਲੀਆਂ ਬਾਦਲ ਸਰਕਾਰਾਂ ਵਾਂਗ ਸੁੱਖ-ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਪੰਜਾਬ ਨੂੰ ਖੁਸ਼ਹਾਲੀ ਦੇ ਰਸਤੇ 'ਤੇ