13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕੌਂਸਲ ਚੋਣਾਂ 'ਚ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਮਨਦੀਪ ਸਿੰਘ ਰੰਗੜ ਨੰਗਲ ਨੇ ਸਾਥੀਆਂ ਸਮੇਤ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 24-05-2026
ਸ੍ਰੀ ਹਰਿਗੋਬਿੰਦਪੁਰ, 23 ਮਈ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬੰਦਪੁਰ ਸ਼ਹਿਰ ਵਿਖੇ 2026 ਦੀਆਂ ਹੋ ਰਹੀਆਂ ਨਗਰ ਕੌਂਸਲ ਕਮੇਟੀ ਦੀਆਂ ਚੋਣਾਂ ਲਈ ਸ੍ਰੀ ਹਰਿਗੋਬਿੰਦਪੁਰ ਸ਼ਹਿਰ ਦੀ ਵਾਰਡ ਨੰਬਰ 1, 2, 3, 4, 5 ਤੇ 6 ਵਿਚ ਕਾਂਾਗਰਸ ਪਾਰਟੀ ਵਲੋਂ ਪੰਜੇ ਦੇ ਚੋਣ ਨਿਸ਼ਾਨ 'ਤੇ ਚੋਣ ਲੜ੍ਹ ਰਹੇ ਉਮੀਦਵਾਰਾਂ ਦੇ ਹੱਕ ਚੋਣ ਪ੍ਰਚਾਰ ਕਰਨ ਲਈ ਕਾਂਗਰਸ ਪਾਰਟੀ ਵਲੋਂ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਆਪਣੇ ਸਾਥੀਆਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਵਾਮੀਪਾਲ ਖੋਸਲਾ, ਸਾ. ਪ੍ਰਧਾਨ ਨਵਦੀਪ ਸਿੰਘ ਪੰਨੂੰ ਅਤੇ ਹੋਰ ਪਾਰਟੀ ਦੇ ਆਗੂ ਹਾਜ਼ਰ ਸਨ | ਉਨ੍ਹਾਂ ਨੇ ਇਸ ਸਮੇਂ ਉਕਤ ਆਗੂਆਂ ਸਮੇਤ ਚੋਣ ਪ੍ਰਚਾਰ ਕੀਤਾ | ਇਸ ਸਮੇਂ ਮਨਦੀਪ ਸਿੰਘ ਰੰਗੜ ਨੰਗਲ ਨੇ ਕਿਹਾ ਕਿ ਸ਼ਹਿਰ ਵਿਚ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਵੋਟਰਾਂ ਦੇ ਘਰ-ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੇ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਵਿਚਾਰ ਸੁਣਨ ਤੋਂ ਪਤਾ ਲਗਦਾ ਹੈ ਕਿ ਇਥੋਂ ਦੇ ਸਥਾਨਕ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣਗੇ | ਉਨ੍ਹਾਂ ਕਿਹਾ ਕਿ ਨਵਦੀਪ ਸਿੰਘ ਪੰਨੂੰ ਦੀ ਰਹਿਨੁਮਾਈ ਹੇਠ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਸਾਬਕਾ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੇ ਕਿਹਾ ਕਿ ਬੀਤੇ 5 ਸਾਲਾਂ ਦੌਰਾਨ ਉਨ੍ਹਾਂ ਵਲੋਂ ਕਰਵਾਏ ਗਏ ਸ਼ਹਿਰ ਦੇ ਵਿਕਾਸ ਨੂੰ ਵੇਖਦੇ ਹੋਏ ਲੋਕ ਮੈਨੂੰ ਅਤੇ ਮੇਰੇ ਸਾਥੀ ਉਮੀਦਵਾਰਾਂ ਨੂੰ ਵੋਟਾਂ ਪਾ ਕਿ ਜਿਤਾਉਣਗੇ | ਇਸ ਮੌਕੇ ਵਾਰਡ ਨੰਬਰ ਇਕ ਤੋਂ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਮਨਜੀਤ ਕੌਰ, 2 ਤੋਂ ਨਵਦੀਪ ਸਿੰਘ ਪੰਨੂੰ, 3 ਦੀ ਉਮੀਦਵਾਰ ਬਲਵਿੰਦਰ ਕੌਰ, 4 ਤੋਂ ਉਮੀਦਵਾਰ ਤਜਿੰਦਰਪਾਲ ਸਿੰਘ, 5 ਦੀ ਉਮੀਦਵਾਰ ਕਨਿਕਾ, 6 ਦੀ ਉਮੀਦਵਾਰ ਜਸਵਿੰਦਰ ਕੌਰ ਤੋਂ ਇਲਾਵਾ ਗੁਰਪ੍ਰੀਤ ਸਿੰਘ ਗੋਪੀ ਵਾਲੀਆ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ, ਕਾਕਾ ਪੁਰੀ, ਕਮਲ ਭੱਲਾ, ਕਾਕੂ ਸਲੋਹਤਰਾ, ਡਾ. ਮਨਜੀਤ ਸਿੰਘ ਪੀਟਾ, ਹਰਜਿੰਦਰ ਸਿੰਘ ਸੈਣੀ, ਹਰਦੀਪ ਸਿੰਘ ਸੈਣੀ, ਬੋਧ ਰਾਜ, ਰਤਨ ਸਿੰਘ, ਬੱਬੂ ਬਾਜਵਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਬੀਬੀ ਸੁਰਜੀਤ ਕੌਰ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ <br/> ਅਗਲੀ ਖ਼ਬਰ ਫਤਹਿਗੜ੍ਹ ਚੂੜੀਆਂ 'ਚ ਲੋਧੀਨੰਗਲ ਨੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਮੀਟਿੰਗਾਂ ਕੀਤੀਆਂ
Ad Position 24