23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸੀਨੀਅਰ ਸਿਟੀਜ਼ਨ ਵੈੱਲਫੇਅਰ ਫੋਰਮ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-05-2026
ਬਟਾਲਾ, 24 ਮਈ (ਸਤਿੰਦਰ ਸਿੰਘ)-ਸੀਨੀਅਰ ਸਿਟੀਜ਼ਨ ਵੈਲਫੇਅਰ ਫੋਰਮ ਦੀ ਮੀਟਿੰਗ ਪ੍ਰਧਾਨ ਸੱਤਪਾਲ ਸਿੰਘ ਸੇਵਾਮੁਕਤ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਏ.ਐੱਸ. 1) ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸ਼ਾਮਲ ਬੁੱਧੀਜੀਵੀਆਂ ਵਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਪ੍ਰਧਾਨ ਸੱਤਪਾਲ ਸਿੰਘ ਨੇ ਕਿਹਾ ਕਿ ਭਾਰਤ ਵਿਸ਼ਵ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ | ਸ਼ਹਿਰ ਬਟਾਲਾ 'ਚ ਹੋ ਰਹੀਆਂ ਨਗਰ ਨਿਗਮ ਦੀਆਂ ਚੋਣਾਂ 'ਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਨਿਰਪੱਖ ਢੰਗ ਨਾਲ ਬਿਨ੍ਹਾਂ ਕਿਸੇ ਪੱਖਪਾਤ ਤੇ ਭੈਅ ਤੋਂ ਕਰ ਕੇ ਸ਼ਹਿਰ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ | ਇਸ ਦੌਰਾਨ ਹਾਜ਼ਰ ਮੈਂਬਰਾਂ ਵਲੋਂ ਬੱਚਿਆਂ ਵਿਚ ਵਧ ਰਹੇ ਜੰਕ ਫੂਡ ਦੇ ਰੁਝਾਨ 'ਤੇ ਚਿੰਤਾ ਜ਼ਾਹਿਰ ਕੀਤੀ | ਉਨ੍ਹਾਂ ਆਪਸ ਵਿਚ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਜੰਕ ਫੂਡ ਨਾ ਖਾਣ ਪ੍ਰਤੀ ਜਾਗਰੂਕ ਕਰਕੇ ਉਨ੍ਹਾਂ ਨੂੰ ਮੋਟਾਪੇ, ਬਦਹਜ਼ਮੀ, ਚਮੜ੍ਹੀ ਦੇ ਰੋਗਾਂ ਸਮੇਤ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ ਤੇ ਨੌਜਵਾਨ ਪੀੜ੍ਹੀ ਨੂੰ ਇਸ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ | ਇਸ ਮੌਕੇ ਗੁਰਦਰਸ਼ਨ ਸਿੰਘ ਧਾਮੀ, ਪਿ੍ੰਸੀਪਲ ਨਾਨਕ ਸਿੰਘ, ਸਰਦੂਲ ਸਿੰਘ ਸੋਢੀ, ਜਸਵੰਤ ਸਿੰਘ ਜੇ.ਈ., ਨਵਤੇਜਪਾਲ ਸਿੰਘ ਪਨੇਸ਼ਰ, ਨਰਿੰਦਰ ਸਿੰਘ ਸਿੱਧੂ, ਰਾਜਿੰਦਰ ਸਿੰਘ ਡੀ.ਐੱਸ.ਐੱਸ.ਓ., ਅਰਵਿੰਦਰਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪਿ੍ੰਸੀਪਲ ਬਲਵੰਤ ਸਿੰਘ ਮੱਲ੍ਹੀ, ਡਾ. ਗੁਰਿੰਦਰ ਸਿੰਘ ਰੰਧਾਵਾ, ਰਘੂਬੀਰ ਸਿੰਘ ਅÏਲਖ, ਕੁਲਵੰਤ ਸਿੰਘ ਸਟੇਟ ਐਵਾਰਡੀ, ਡਾ. ਗੁਰਦੇਵ ਸਿੰਘ ਰੰਧਾਵਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡਾਂ 'ਚ ਗੰਦਗੀ ਫੈਲਣ ਨਾਲ ਲੋਕ ਦੁਖੀ ਅਗਲੀ ਖ਼ਬਰ ਸਾਬਕਾ ਮੰਤਰੀ ਜੋਸਨ ਨੇ ਅਰਨੀਵਾਲਾ ਨਗਰ ਪੰਚਾਇਤ ਚੋਣਾਂ 'ਚ ਕਾਂਗਰਸੀ ਕੌਂਸਲਰਾਂ ਨੂੰ ਜਿਤਾਉਣ ਦਾ ਦਿੱਤਾ ਸੱਦਾ
Ad Position 24