ਗੁਰਦਾਸਪੁਰ, 24 ਮਈ (ਚੱਕਰਾਜਾ)-ਚੋਣ ਅਬਜ਼ਰਵਰ ਰਾਕੇਸ਼ ਕੁਮਾਰ ਪੋਪਲੀ ਵਲੋਂ ਸਟਰਾਂਗ ਰੂਮ/ਕਾਊਾਟਿੰਗ ਸੈਂਟਰ ਦੀ ਸੁਰੱਖਿਆ ਸਬੰਧੀ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ, ਇੱਥੇ ਧਾਰੀਵਾਲ ਨਗਰ ਕੌਂਸਲ ਦਾ ਸਟਰਾਂਗ ਰੂਮ ਸਥਾਪਤ ਕੀਤਾ ਗਿਆ | ਇਸ ਮੌਕੇ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ-ਕਮ-ਰਿਟਰਨਿੰਗ ਅਫ਼ਸਰ ਧਾਰੀਵਾਲ ਕੁਲਦੀਪ ਚੰਦ ਵੀ ਮੌਜੂਦ ਸਨ | ਇਸ ਮੌਕੇ ਚੋਣ ਅਬਜ਼ਰਵਰ ਰਾਕੇਸ਼ ਕੁਮਾਰ ਪੋਪਲੀ ਵਲੋਂ ਸੁਖਜਿੰਦਰ ਕਾਲਜ ਗਰੁੱਪ ਆਫ਼ ਇੰਸਟੀਚਿਊਟ ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਬਣਾਏ ਗਏ ਸਟਰਾਂਗ ਰੂਮਾਂ ਦਾ ਨਿਰੀਖਣ ਕਰਦਿਆਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇੰਨ-ਬਿੰਨ ਪਾਲਨਾ ਕਰਦੇ ਹੋਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿੱਥੇ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਸੁਰੱਖਿਆ ਨਿਗਰਾਨੀ ਕੀਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਵਲੋਂ ਕਾਊਾਟਿੰਗ ਸਟਾਫ਼ ਨਾਲ ਮੀਟਿੰਗ ਵੀ ਕੀਤੀ ਗਈ ਤੇ ਉਨ੍ਹਾਂ ਮਾਣਯੋਗ ਰਾਜ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ | ਜੇਕਰ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਜਾਂ ਸ਼ਿਕਾਇਤ ਹੋਵੇ ਤਾਂ ਚੋਣ ਆਬਜ਼ਰਵਰ ਨਾਲ ਉਨ੍ਹਾਂ ਦੇ ਮੋਬਾਈਲ ਨੰਬਰ-98156-64124 ਜਾਂ ਉਨ੍ਹਾਂ ਦੇ ਲਾਇਨਜ਼ ਅਫ਼ਸਰ ਜ਼ਿਲ੍ਹਾ ਟਾਊਨ ਪਲਾਨਰ ਗੁਰਦਾਸਪੁਰ ਰਿਤੇਸ਼ ਕੁਮਾਰ ਦੇ ਮੋਬਾਈਲ ਨੰਬਰ-87912-59388 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਗੱਲ ਕਰਦਿਆਂ ਰਿਟਰਨਿੰਗ ਅਫ਼ਸਰ ਕੁਲਦੀਪ ਚੰਦ ਨੇ ਕਿਹਾ ਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਅਦਿੱਤਿਆ ਉਪਲ ਦੀ ਅਗਵਾਈ ਹੇਠ ਚੋਣਾਂ ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸਟਰਾਂਗ ਰੂਮ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 26 ਮਈ ਨੂੰ ਪੋਲਿੰਗ ਤੇ 29 ਮਈ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਜ਼ਿਕਰਯੋਗ ਹੈ ਕਿ ਬਟਾਲਾ ਨਗਰ ਨਿਗਮ ਦੇ 50 ਵਾਰਡ, 122 ਪੋਲਿੰਗ ਬੂਥ ਅਤੇ 1 ਲੱਖ 18 ਹਜ਼ਾਰ 422 ਵੋਟਰ ਹਨ | ਧਾਰੀਵਾਲ ਨਗਰ ਕੌਂਸਲ ਦੇ 13 ਵਾਰਡ, 14 ਬੂਥ ਤੇ 12473 ਵੋਟਰ ਹਨ | ਸ੍ਰੀ ਹਰਗੋਬਿੰਦਪੁਰ ਸਾਹਿਬ ਨਗਰ ਕੌਂਸਲ ਦੇ 11 ਵਾਰਡ, 11 ਪੋਲਿੰਗ ਬੂਥ ਤੇ 7041 ਵੋਟਰ ਹਨ ਤੇ ਨਗਰ ਕੌਂਸਲ ਫ਼ਤਿਹਗੜ੍ਹ ਚੂੜੀਆਂ ਦੇ 13 ਵਾਰਡ, 17 ਪੋਲਿੰਗ ਬੂਥ ਤੇ 14821 ਵੋਟਰ ਹਨ |