23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਗਰ ਨਿਗਮ ਦੀ ਸੇਵਾ 'ਆਪ' ਟੀਮ ਨੂੰ ਦੇਣ ਲਈ ਸ਼ਹਿਰ ਵਾਸੀਆਂ ਦਾ ਉਮੜਿਆ ਜਨਸੈਲਾਬ-ਵਿਧਾਇਕ ਸ਼ੈਰੀ ਕਲਸੀ

Ad Position 21
No active advertisement
ਵਿਧਾਇਕ ਸ਼ੈਰੀ ਕਲਸੀ ਬਟਾਲਾ ਦੀਆਂ ਵਾਰਡਾਂ 'ਚ ਰੋਡ ਸ਼ੋਅ ਕੱਢਦੇ ਹੋਏ | ਤਸਵੀਰ : ਜਤਿੰਦਰ ਕੱਦ <br/> 25-05-2026
ਬਟਾਲਾ, 24 ਮਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਵਲੋਂ ਨਗਰ ਨਿਗਮ ਚੋਣਾਂ ਵਿਚ ਬਟਾਲਾ ਵਾਸੀਆਂ ਵਲੋਂ ਦਿਲ ਖੋਲ ਕੇ ਪਿਆਰ ਤੇ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਬਟਾਲਾ ਵਾਸੀ ਸ਼ਹਿਰ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਨ | ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਵਾਰਡਾਂ 'ਚ ਕੀਤੇ ਰੋਡ ਸ਼ੋਅ ਵਿਚ ਲੋਕ ਆਪ ਮੁਹਾਰੇ ਪਹੁੰਚੇ | ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਬਟਾਲਾ ਦੀ ਸੇਵਾ ਆਮ ਆਦਮੀ ਬਟਾਲਾ ਨੂੰ ਦੇਣ ਲਈ ਸ਼ਹਿਰ ਵਾਸੀਆਂ ਦਾ ਉਮੜਿਆ ਜਨਸੈਲਾਬ ਨੇ ਇਹ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਲੋਕ ਵਿਕਾਸ ਦੀ ਰਾਜਨੀਤੀ ਦੇ ਨਾਲ ਹਨ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਹੀ ਉਨ੍ਹਾਂ ਦਾ ਪ੍ਰਮੁੱਖਤਾ ਹੈ ਅਤੇ ਪਿਛਲੇ 4 ਸਾਲਾਂ ਵਿਚ ਉਨ੍ਹਾਂ ਨੇ ਬਟਾਲਾ ਸ਼ਹਿਰ ਦੀ ਵੱਖ-ਵੱਖ ਖੇਤਰਾਂ ਵਿਚ ਨੁਹਾਰ ਬਦਲੀ ਹੈ | ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੇ ਅੰਦਰੂਨੀ ਖੇਤਰ ਵਿਚ ਲੋਕਾਂ ਦੀ ਸਹੂਲਤ ਲਈ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਉੁਮੀਦਵਾਰਾਂ ਨੂੰ ਸੇਵਾ ਦਾ ਮੌਕਾ ਜ਼ਰੂਰ ਦੇਣ | ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ 4 ਸਾਲ ਪਹਿਲਾਂ ਮੈਨੂੰ ਬਟਾਲਾ ਦੀ ਸੇਵਾ ਕਰਨ ਦਾ ਮੌਕਾ ਦਿੱਤਾ, ਹੁਣ ਉਸੇ ਤਰ੍ਹਾਂ 'ਆਪ' ਉੁਮੀਦਵਾਰਾਂ ਨੂੰ ਆਸ਼ੀਰਵਾਦ ਦਿਓ | ਰਵਾਇਤੀ ਪਾਰਟੀਆਂ ਦੀ ਸਖ਼ਤ ਨਿੰਦਾ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ 4 ਸਾਲਾਂ ਵਿਚ ਕੀਤੇ ਕੰਮ ਤੇ ਤੁਹਾਡੇ 75 ਸਾਲਾਂ ਦਾ ਹਿਸਾਬ-ਕਿਤਾਬ ਹੁਣ ਬਟਾਲਾ ਵਾਸੀ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਕਤਲ ਮਾਮਲੇ 'ਚ ਲੱਗੇ ਧਰਨੇ ਦੌਰਾਨ ਆਗੂਆਂ ਨੇ ਸਿਆਸੀ ਰੋਟੀਆਂ ਸੇਕਣ ਦੀ ਕੀਤੀ ਕੋਸ਼ਿਸ਼ ਅਗਲੀ ਖ਼ਬਰ ਚੋਣ ਆਬਜ਼ਰਵਰ ਵਲੋਂ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਬਣਾਏ ਸਟਰਾਂਗ ਰੂਮ ਦਾ ਦੌਰਾ
Ad Position 24