ਧਾਰੀਵਾਲ, 24 ਮਈ (ਸਵਰਨ ਸਿੰਘ)-ਹਿੰਦੂ ਕੰਨਿਆ ਮਹਾ ਵਿਦਿਆਲਿਆ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਨ.ਡੀ. ਅਨੰਦ, ਸਕੱਤਰ ਰਮੇਸ ਕੋਹਲੀ ਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਦੀ ਅਗਵਾਈ ਹੇਠ ਐਨ.ਐਸ.ਐਸ. ਤੇ ਰੈੱਡ ਰਿਬਨ ਕਲੱਬ ਵਲੋਂ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਵਿਦਿਆਰਥੀਆਂ ਨੇ ਭਾਸ਼ਣ ਦਿੱਤੇ, ਜਿਸ 'ਚ ਅੱਤਵਾਦ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਤੇ ਸਮਾਜ ਵਿਚ ਭਾਈਚਾਰਕ ਸਾਂਝ ਪਿਆਰ ਤੇ ਸ਼ਾਂਤੀ ਦਾ ਸੰਦੇਸ਼ ਦਿੱਤਾ ਗਿਆ | ਪਿ੍ੰਸੀਪਲ ਡਾ. ਰਜਵਿੰਦਰ ਕੌਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਹਿੰਸਾ ਤੇ ਨਫ਼ਰਤ ਤੋਂ ਦੂਰ ਰਹਿ ਕੇ ਦੇਸ਼ ਦੀ ਤਰੱਕੀ ਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ | ਸਮਾਗਮ ਦੇ ਅੰਤ 'ਚ ਦੇਸ਼ ਵਿਚ ਅਮਨ ਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦੀ ਸੰਕਲਪ ਲਿਆ ਗਿਆ | ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਦਾ ਫਰਜ਼ ਬਣਦਾ ਹੈ ਕਿ ਵਿਦਿਆਰਥੀਆਂ ਵਿਚ ਦੇਸ਼ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕੀਤੀ ਜਾਵੇ | ਸਟੇਜ ਦੇ ਫਰਜ਼ ਮਨਜਿੰਦਰ ਕੌਰ ਵਲੋਂ ਬਾਖੂਬੀ ਨਿਭਾਏ ਗਏ | ਇਸ ਸਮੇਂ ਸਮੂਹ ਸਟਾਫ ਹਾਜ਼ਰ ਸੀ |