24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਮੁਫ਼ਤ ਮੈਡੀਕਲ ਕੈਂਪ

Ad Position 21
No active advertisement
ਅਜੀਤ ਡੈਸਕ 25-05-2026
ਹਰਚੋਵਾਲ, 24 ਮਈ (ਢਿਲੋਂ, ਭਾਮ)-ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਬਡਵਾਲ ਮਲਟੀ ਸਪੈਸ਼ਲਿਸਟੀ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਜਥੇਦਾਰ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਦਲਬੀਰ ਸਿੰਘ ਵਲੋਂ ਰਿਬਨ ਕੱਟ ਕੇ ਕੀਤਾ ਗਿਆ | ਮੈਡੀਕਲ ਕੈਂਪ ਵਿਚ ਬੱਚਿਆਂ ਦੇ ਰੋਗਾਂ ਅਤੇ ਜਨਰਲ ਦਵਾਈਆ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ, ਜਿਸ ਵਿਚ ਲੋੜਵੰਦ ਮਰੀਜ਼ਾਂ ਦੀ ਈ.ਸੀ.ਜੀ., ਬਲੱਡ ਪ੍ਰੈਸ਼ਰ, ਡੈਕਸਾ ਸਕੈਨ ਤੇ ਬਲੱਡ ਸ਼ੂਗਰ ਦੇ ਟੈਸਟ ਮੁਫ਼ਤ ਕੀਤੇ ਗਏ | ਲੋੜਵੰਦ ਮਰੀਜ਼ਾਂ ਨੂੰ ਜਨਰਲ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਡਾ. ਬਲਜੀਤ ਸਿੰਘ ਤੇ ਡਾ. ਨਵਜੋਤ ਸਿੰਘ ਬਡਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਵੀ ਬਡਵਾਲ ਮਲਟੀ ਸਪੈਸ਼ਲਿਸਟੀ ਹਸਪਤਾਲ ਵਲੋਂ ਮੈਡੀਕਲ ਕੈਂਪ ਲਾਏ ਜਾਂਦੇ ਹਨ, ਉਸ ਦਾ ਵੱਧ ਤੋਂ ਵੱਧ ਫਾਇਦਾ ਲਿਆ ਕਰੋ | ਇਸ ਮੌਕੇ ਭਾਈ ਸੁਖਬੀਰ ਸਿੰਘ ਹਰਚੋਵਾਲ, ਬਾਬਾ ਦਿਲਬਾਗ ਸਿੰਘ, ਕੁਲਵਿੰਦਰ ਸਿੰਘ, ਸਰਵਣ ਸਿੰਘ, ਲਖਵਿੰਦਰ ਸਿੰਘ, ਜਰਮਨ ਸਿੰਘ, ਦਿਲਬਾਗ ਸਿੰਘ ਅਤੇ ਹਸਪਤਾਲ ਦਾ ਸਟਾਫ਼ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਇਕਾਈ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਹਿੰਦੂ ਕੰਨਿਆ ਮਹਾਂਵਿਦਿਆਲਿਆ ਧਾਰੀਵਾਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ
Ad Position 24