ਫ਼ਤਹਿਗੜ੍ਹ ਚੂੜੀਆਂ, 24 ਮਈ (ਅਵਤਾਰ ਸਿੰਘ ਰੰਧਾਵਾ)-ਫ਼ਤਹਿਗੜ੍ਹ ਚੂੜੀਆਂ ਨਗਰ ਕੌਂਸਲ ਦੀਆਂ ਚੱਲ ਰਹੀਆਂ ਚੋਣਾਂ ਦੌਰਾਨ 'ਆਪ' ਉਮੀਦਵਾਰਾਂ ਲਈ ਵਰਕਰਾਂ ਨੂੰ ਲਾਮਬੰਦ ਕਰਨ ਲਈ ਸ਼ਹਿਰ ਦੀ ਵਾਰਡ ਨੰਬਰ 1 ਦੀ ਚੋਣ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਅੱਜ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਵਾਰਡ ਦੇ ਮੁਹਤਬਰਾਂ ਅਤੇ ਸਾਥੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਬਾਰੀਕੀ ਨਾਲ ਵਾਰਡ ਦੀਆਂ ਮੁਸ਼ਕਿਲਾਂ ਦੇ ਹੱਲ ਅਤੇ ਸੁਹਿਰਦ ਵਿਕਾਸ ਲਈ ਨਵੀਂ ਰਣਨੀਤੀ ਤਿਆਰ ਕੀਤੀ ਅਤੇ ਸ਼ਹਿਰ ਦੇ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਚਾਰ ਚਰਚਾ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਸ਼ਹਿਰ ਫ਼ਤਹਿਗੜ੍ਹ ਚੂੜੀਆਂ ਅਤੇ ਹਲਕਿਆਂ ਅੰਦਰ ਬਹੁਤ ਵੱਡੇ ਵਿਕਾਸ ਕਾਰਜ ਹੋਏ ਹਨ, ਜਦ ਕਿ ਹੁਣ ਨਗਰ ਕੌਸਲ ਦੀਆਂ ਚੋਣਾਂ ਮੌਕੇ ਹਰ ਇਕ ਵੋਟਰ ਦਾ ਵਿਸ਼ਵਾਸ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ | ਉਨ੍ਹਾਂ ਨੇ 'ਆਪ' ਉਮੀਦਵਾਰਾਂ ਨੂੰ ਜਿਤਾਉਣ ਲਈ ਵੋਟਾਂ ਦੀ ਮੰਗ ਕੀਤੀ, ਜਿਸ 'ਤੇ ਸ਼ਹਿਰ ਵਾਸੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਨਾਲ ਰਾਬਤਾ ਰੱਖਦੇ ਹੋਏ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ | ਇਸ ਮੌਕੇ ਉਮੀਦਵਾਰ ਮਨਦੀਪ ਕੌਰ ਗਿੱਲ, ਸਤਨਾਮ ਸਿੰਘ ਗਿੱਲ, ਬਲਬੀਰ ਸਿੰਘ, ਸੁਖਜੀਤ ਸਿੰਘ, ਅੰਮਿ੍ਤਪਾਲ ਸਿੰਘ, ਅਮਰੀਕ ਸਿੰਘ, ਸਤਨਾਮ ਸਿੰਘ, ਪ੍ਰੀਤਮ ਸਿੰਘ, ਗੁਰਵਿੰਦਰ ਸਿੰਘ, ਜਸਬੀਰ ਸਿੰਘ, ਤਲਵਿੰਦਰ ਸਿੰਘ, ਹਰਨੂਰ ਸਿੰਘ, ਪਲਵਿੰਦਰ ਸਿੰਘ, ਜੀਤ ਸਿੰਘ, ਬਲਬੀਰ ਸਿੰਘ ਗਿੱਲ ਆਦਿ ਹਾਜ਼ਰ ਰਹੇ |