24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਵਾਰਡ ਨੰਬਰ 3 ਤੋਂ ਉਮੀਦਵਾਰ ਰਮਨਪ੍ਰੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 25-05-2026
ਫਤਹਿਗੜ੍ਹ ਚੂੜੀਆਂ, 24 ਮਈ (ਐਮ.ਐਸ. ਫੁੱਲ)-ਫਤਹਿਗ੍ਹੜ ਚੂੜੀਆਂ ਦੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਲੜ ਰਹੇ ਰਮਨਪ੍ਰੀਤ ਕੌਰ ਪਤਨੀ ਕਿ੍ਪਾਲ ਸਿੰਘ ਸੰਧੂ ਦੇ ਹੱਕ 'ਚ ਹਲਕਾ ਇੰਚਾਰਜ ਆਪ ਬਲਬੀਰ ਸਿੰਘ ਪੰਨੂੰ ਨੇ ਵਾਰਡ ਵਾਸੀਆਂ ਨਾਲ ਮੀਟਿੰਗ ਕੀਤੀ | ਸ: ਪੰਨੂੰ ਨੇ ਕਿਹਾ ਕਿ ਉਹ ਵਾਰਡ ਦੇ ਘਰ-ਘਰ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਹਰ ਪਾਸੇ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਲੋਕਾਂ ਵਲੋਂ ਆਮ ਆਦਮੀ ਪਾਰਟੀ ਦੁਆਰਾ ਕੀਤੇ ਜਾ ਰਹੇ ਕੰਮਾਂ ਜਿਵੇਂ ਸੜਕ ਸੁਰੱਖਿਆ ਫੋਰਸ, ਸਿਹਤ ਕਾਰਡ, ਟੋਲ ਪਲਾਜ਼ਾ ਬੰਦ, ਵਿਧਾਇਕਾਂ ਦੀਆਂ ਫ਼ਾਲਤੂ ਪੈਨਸ਼ਨਾਂ ਬੰਦ ਕਰਨਾ, 65 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣਾ ਨੂੰ ਲੈ ਕੇ ਬੇਹੱਦ ਖ਼ੁਸ਼ ਨਜ਼ਰ ਆ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਡਟ ਕੇ ਵੋਟਾਂ ਪਾਉਣ ਦਾ ਮਨ ਬਣਾ ਲਿਆ ਹੈ ਤੇ ਫਤਹਿਗੜ੍ਹ ਚੂੜੀਆਂ ਵਿਚ ਵੀ ਆਮ ਆਦਮੀ ਪਾਰਟੀ ਦੀ ਕਮੇਟੀ ਬਣਨ ਜਾ ਰਹੀ ਹੈ | ਇਸ ਮੌਕੇ ਸੁਰਿੰਦਰ ਸਿੰਘ ਸਰਪੰਚ, ਯਾਦਵਿੰਦਰ ਸਿੰਘ, ਜੰਗ ਬਹਾਦਰ ਸਿੰਘ, ਰਾਜਕਰਨ ਸਿੰਘ, ਸਿਮਰਨਜੀਤ ਸਿੰਘ, ਪਰਮਿੰਦਰ ਸਿੰਘ, ਬਲਵੰਤ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ, ਦੀਪਕ ਸਿੰਘ, ਸਰਬਜੀਤ ਸਿੰਘ, ਸੁਖਦੀਪ ਸਿੰਘ ਤੇਜਾ, ਰਣਜੀਤ ਸਿੰਘ, ਮੁਖਵਿੰਦਰ ਸਿੰਘ, ਰੋਹਿਤ ਕੋਹਲੀ, ਨਮਿੰਦਰ ਸਿੰਘ, ਸਾਹਿਲ, ਸਰਬਜੀਤ ਸਿੰਘ, ਸਤਨਾਮ ਸਿੰਘ ਇਲਾਵਾ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਜੁਝਾਰੂ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ ਦੇ ਸਾਰੀਆਂ ਵਾਰਡਾਂ 'ਤੇ ਭਾਜਪਾ ਉਮੀਦਵਾਰ ਜਿੱਤਣਗੇ- ਰਵੀਕਰਨ ਸਿੰਘ ਕਾਹਲੋਂ ਅਗਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਨਗਰ ਕੌਸਲ ਚੋਣਾਂ ਸਬੰਧੀ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਾਰਡ ਨੰਬਰ ਇਕ ਵਿਚ ਪਹੁੰਚੇ
Ad Position 24