24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਾਰਡ ਨੰ: 27 ਤੋਂ ਆਜ਼ਾਦ ਉਮੀਦਵਾਰ ਰਾਜਪਾਲ ਅਗਰਵਾਲ ਨੂੰ ਅਕਾਲੀ ਦਲ ਨੇ ਦਿੱਤਾ ਸਮਰਥਨ

Ad Position 21
No active advertisement
ਅਜੀਤ ਡੈਸਕ 25-05-2026
ਬਟਾਲਾ, 24 ਮਈ (ਸਤਿੰਦਰ ਸਿੰਘ)-ਨਗਰ ਨਿਗਮ ਬਟਾਲਾ ਦੇ ਵਾਰਡ ਨੰ: 27 ਤੋਂ ਆਜ਼ਾਦ ਉਮੀਦਵਾਰ ਰਾਜਪਾਲ ਅਗਰਵਾਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰੀ ਨਰੇਸ਼ ਮਹਾਜਨ ਨੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਮੌਕੇ ਸ੍ਰੀ ਰਾਜਪਾਲ ਅਗਰਵਾਲ ਵਲੋਂ ਵਾਰਡ ਅੰਦਰ ਚੋਣ ਪ੍ਰਚਾਰ ਵੀ ਕੀਤਾ ਤੇ ਉਨ੍ਹਾਂ ਕਿਹਾ ਕਿ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਵਾਰਡ ਵਾਸੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਉਹ ਇਸ ਤੋਂ ਵਾਰਡ ਤੋਂ ਭਾਰੀ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰੀ ਨਰੇਸ਼ ਮਹਾਜਨ ਨੇ ਕਿਹਾ ਕਿ ਰਾਜਪਾਲ ਅਗਰਵਾਲ 'ਤੇ ਲੋਕਾਂ ਨੂੰ ਭਰੋੋਸਾ ਹੈ, ਕਿਉਂਕਿ ਉਹ ਹਮੇਸ਼ਾ ਹੀ ਸਮਾਜ ਸੇਵਾ ਵਿਚ ਲੱਗੇ ਰਹਿੰਦੇ ਹਨ | ਦੂਸਰੀਆਂ ਪਾਰਟੀਆਂ ਦੇ ਉਮੀਦਵਾਰਾਂ ਦਾ ਵਾਰਡ ਅੰਦਰ ਕੋਈ ਵਜੂਦ ਨਹੀਂ ਹੈ, ਇਸ ਲਈ ਉਹ ਸ੍ਰੀ ਰਾਜਪਾਲ ਅਗਰਵਾਲ ਨੂੰ ਸਮਰਥਨ ਦੇਣ ਦਾ ਐਲਾਨ ਕਰਦੇ ਹਨ ਤੇ ਉਨ੍ਹਾਂ ਦੀ ਜਿੱਤ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 14 ਵਿਚ ਕੱਢੀ ਜਾਗੋ ਅਗਲੀ ਖ਼ਬਰ ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ ਦੇ ਸਾਰੀਆਂ ਵਾਰਡਾਂ 'ਤੇ ਭਾਜਪਾ ਉਮੀਦਵਾਰ ਜਿੱਤਣਗੇ- ਰਵੀਕਰਨ ਸਿੰਘ ਕਾਹਲੋਂ
Ad Position 24