24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਭਾਜਪਾ ਉਮੀਦਵਾਰਾਂ ਦੇ ਹੱਕ 'ਚ ਫਤਹਿਗੜ੍ਹ ਚੂੜੀਆਂ ਵਿਖੇ ਵਿਜੇ ਸੋਨੀ ਵਲੋਂ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 25-05-2026
ਬਟਾਲਾ, 24 ਮਈ (ਸਤਿੰਦਰ ਸਿੰਘ)-ਨਗਰ ਕੌਸਲ ਫ਼ਤਹਿਗੜ੍ਹ ਚੂੜੀਆਂ ਤੋਂ ਭਾਰਤੀ ਜਨਤਾ ਪਾਰਟੀ ਦੇ ਇਮਾਨਦਾਰ ਤੇ ਮਿਹਨਤੀ ਉਮੀਦਵਾਰਾਂ ਦੇ ਹੱਕ 'ਚ ਡੇਰਾ ਬਾਬਾ ਨਾਨਕ ਤੋਂ ਸੀਨੀਅਰ ਭਾਜਪਾ ਆਗੂ ਤੇ ਉੱਘੇ ਸਮਾਜ ਸੇਵਕ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਵਲੋਂ ਰਵੀਕਰਨ ਸਿੰਘ ਕਾਹਲੋਂ ਨਾਲ ਮਿਲ ਕੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਨਗਰ ਦੀ ਬਿਹਤਰੀ ਲਈ ਬੀ.ਜੇ.ਪੀ. ਦੇ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਧਾਰੀਵਾਲ ਨਗਰ ਕੌਸਲ ਚੋਣਾਂ ਲਈ ਵੀ ਪ੍ਰਚਾਰ ਕੀਤਾ | ਉਨ੍ਹਾਂ ਨਗਰ ਕੌਂਸਲ ਚੋਣ ਪ੍ਰਚਾਰ ਤਹਿਤ ਧਾਰੀਵਾਲ ਤੋਂ ਵਾਰਡ ਨੰਬਰ 3 ਅਤੇ 4 ਵਿਚ ਘਰ-ਘਰ ਚੋਣ ਪ੍ਰਚਾਰ ਦੌਰਾਨ ਲੋਕਾਂ ਵਲੋਂ ਮਿਲੇ ਪਿਆਰ, ਸਤਿਕਾਰ ਤੇ ਭਰਪੂਰ ਸਹਿਯੋਗ ਲਈ ਧੰਨਵਾਦ ਕੀਤਾ | ਉਨ੍ਹਾਂ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਇਸ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਸ: ਬਘੇਲ ਸਿੰਘ ਬਾਹੀਆਂ ਵੀ ਮੌਜ਼ੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰਾਂ ਦੀਆਂ ਚੋਣਾਂ 'ਚ 'ਆਪ' ਉਮੀਦਵਾਰ ਵੱਡੀ ਜਿੱਤ ਦਰਜ ਕਰਨਗੇ- ਚੇਅ. ਬਾਠ ਝੰਗੀ ਅਗਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਦੇ ਵਾਰਡ ਨੰਬਰ 3 'ਚ ਚੋਣ ਪ੍ਰਚਾਰ ਲਈ ਪਹੁੰਚੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ
Ad Position 24