ਕਲਾਨੌਰ, 24 ਮਈ (ਪੁਰੇਵਾਲ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਪੰਚਾਇਤਾਂ, ਨਗਰ ਕੌਂਸਲਾਂ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ 'ਚ ਉਤਾਰੇ ਗਏ ਉਮੀਦਵਾਰ ਵੱਡੀ ਜਿੱਤ ਦਰਜ ਕਰਕੇ ਇਨ੍ਹਾਂ ਅਹਿਮ ਅਹੁਦਿਆਂ ਦੀ ਜ਼ਿੰਮੇਵਾਰੀ ਨਿਭਾਉਣਗੇ | ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ ਨੇ ਕਲਾਨੌਰ ਵਿਖੇ ਆੜ੍ਹਤੀਆਂ ਤੇ ਵੱਖ-ਵੱਖ ਪਿੰਡਾਂ 'ਚ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਹਿੱਤ 'ਚ ਚਲਾਈਆਂ ਗਈਆਂ ਮੁਹਿੰਮਾਂ ਅਤੇ ਸ਼ੁਰੂ ਕੀਤੀਆਂ ਸਕੀਮਾਂ ਤੋਂ ਲੋਕ ਖੁਸ਼ ਹਨ ਤੇ ਉਹ ਸ਼ਹਿਰਾਂ ਦੀ ਜ਼ਿੰਮੇਵਾਰੀ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਹੱਥ ਸੌਂਪਣਾ ਚਾਹੁੰਦੇ ਹਨ | ਚੇਅ. ਬਾਠ ਝੰਗੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਦੀ ਡਿਊਟੀ ਬਟਾਲਾ ਵਿਖੇ ਚੋਣ ਪ੍ਰਚਾਰ ਲਈ ਲਗਾਈ ਗਈ ਅਤੇ ਬਟਾਲਾ ਦੇ ਸੂਝਵਾਨ ਲੋਕਾਂ ਵਲੋਂ ਚੋਣ ਪ੍ਰਚਾਰ ਦੌਰਾਨ 'ਆਪ' ਦੇ ਹੱਕ 'ਚ ਭੁਗਤਣ ਦਾ ਅਹਿਦ ਲਿਆ ਹੈ | ਚੇਅ. ਬਾਠ ਝੰਗੀ ਨੇ ਕਿਹਾ ਕਿ 'ਆਪ' ਉਮੀਦਵਾਰਾਂ ਦੀ ਇਹ ਜਿੱਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰਾਂ 'ਚ ਕਰਵਾਏ ਗਏ ਵਿਕਾਸ ਨੂੰ ਸਮਰਪਿਤ ਹੋਵੇਗੀ | ਇਸ ਮੌਕੇ ਬਲਾਕ ਪ੍ਰਧਾਨ ਸਤਨਾਮ ਸਿੰਘ ਬਾਜਵਾ, ਪ੍ਰਧਾਨ ਹਰਦੇਵ ਸਿੰਘ ਹਰੂਵਾਲ, ਠੇਕੇਦਾਰ ਹਰਭਜਨ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਜਗਮੋਹਨ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਹੈਪੀ ਆਦਿ ਹਾਜ਼ਰ ਰਹੇ |