22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅੱਜ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਨਗਰ ਨਿਗਮ ਚੋਣਾਂ ਬਟਾਲਾ <br/>

Ad Position 21
No active advertisement
ਪੋਲਿੰਗ ਪਾਰਟੀਆਂ ਸਾਮਾਨ ਲੈ ਕੇ ਰਵਾਨਾ ਹੰੁਦੀਆਂ ਹੋਈਆਂ | ਤਸਵੀਰ- ਜਤਿੰਦਰ ਕੱਦ <br/> 26-05-2026
ਬਟਾਲਾ, 25 ਮਈ (ਸਤਿੰਦਰ ਸਿੰਘ)-ਅੱਜ 26 ਮਈ ਨੂੰ ਹੋ ਰਹੀਆਂ ਨਗਰ ਨਿਗਮ ਚੋਣਾਂ ਲਈ ਪੈ ਰਹੀਆਂ ਵੋਟਾਂ ਲਈ ਵੱਖ-ਵੱਖ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ | ਇਸ ਸਬੰਧੀ ਐਸ.ਡੀ.ਐਮ -ਕਮ-ਰਿਟਰਨਿੰਗ ਅਫ਼ਸਰ ਬਟਾਲਾ ਸਾਰੰਗਪ੍ਰੀਤ ਸਿੰਘ ਨੇ ਦੱਸਿਆ ਕਿ ਸਥਾਨਕ ਬੇਰਿੰਗ ਕਾਲਜ ਬਟਾਲਾ ਤੋਂ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਬਟਾਲਾ ਨਗਰ ਨਿਗਮ ਦੇ 50 ਵਾਰਡ, 122 ਪੋਲਿੰਗ ਬੂਥ ਤੇ 1 ਲੱਖ 8 ਹਜ਼ਾਰ 422 ਵੋਟਰ ਹਨ | ਐਸ.ਡੀ.ਐਮ. ਬਟਾਲਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਦੇ ਦਿਸ਼ਾ ਨਿਰਦੇਸ਼ ਤਹਿਤ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਤੇ ਅਜ਼ਾਦ ਮਾਹੌਲ 'ਚ ਕਰਵਾਈਆਂ ਜਾਣਗੀਆਂ | ਸਾਰੇ ਪੋਲਿੰਗ ਬੂਥਾਂ ਉੱਪਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ-ਸਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ 26 ਨੂੰ ਬਿਨ੍ਹਾਂ ਕਿਸੇ ਲਾਲਚ ਜਾਂ ਡਰ-ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ | ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ | ਉਨ੍ਹਾਂ ਕਿਹਾ ਕਿ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰ ਸਾਡੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਲੋਕ ਆਪਣੀ ਇੱਛਾ ਅਨੁਸਾਰ ਆਪਣੀ ਸਰਕਾਰ ਚੁਣਨਗੇ |
Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਚੋਣਾਂ ਲਈ ਐੱਸ.ਡੀ.ਐੱਮ. ਡਾ. ਨਵਜੋਤ ਸ਼ਰਮਾ ਵਲੋਂ ਚੋਣ ਪਾਰਟੀਆਂ ਕੀਤੀਆਂ ਰਵਾਨਾ ਅਗਲੀ ਖ਼ਬਰ ਦਾਤਾਰਪੁਰ ਦੇ ਬਿਜਲੀ ਕਾਮਿਆਂ ਵਲੋਂ ਪਾਵਰਕਾਮ ਦੇ ਤਾਨਾਸ਼ਾਹੀ ਹੁਕਮਾਂ ਖ਼ਿਲਾਫ਼ ਗੇਟ ਰੈਲੀ
Ad Position 24