22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਫ਼ਤਹਿਗੜ੍ਹ ਚੂੜੀਆਂ ਚੋਣਾਂ ਲਈ ਐੱਸ.ਡੀ.ਐੱਮ. ਡਾ. ਨਵਜੋਤ ਸ਼ਰਮਾ ਵਲੋਂ ਚੋਣ ਪਾਰਟੀਆਂ ਕੀਤੀਆਂ ਰਵਾਨਾ

Ad Position 21
No active advertisement
ਅਜੀਤ ਡੈਸਕ 26-05-2026
ਫ਼ਤਹਿਗੜ੍ਹ ਚੂੜੀਆਂ, 25 ਮਈ (ਐੱਮ.ਐੱਸ. ਫੁੱਲ)-ਫ਼ਤਹਿਗੜ੍ਹ ਚੂੜੀਆਂ ਵਿਖੇ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਅਮਨ-ਅਮਾਨ ਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤੋਂ ਐੱਸ.ਡੀ.ਐੱਮ. ਡਾ. ਨਵਜੋਤ ਸ਼ਰਮਾ ਫ਼ਤਹਿਗੜ੍ਹ ਚੂੜੀਆਂ ਵਲੋਂ ਚੋਣ ਅਮਲੇ ਦੀਆਂ ਵਿਸ਼ੇਸ਼ ਪਾਰਟੀਆਂ ਨੂੰ ਚੋਣ ਨਿਸ਼ਾਨਾਂ ਤੇ ਜ਼ਰੂਰੀ ਸਮੱਗਰੀ ਸਮੇਤ ਪੂਰੀ ਸੁਰੱਖਿਆ ਹੇਠ ਵੱਖ-ਵੱਖ ਬੂਥਾਂ ਲਈ ਰਵਾਨਾ ਕੀਤਾ ਗਿਆ | ਇਸ ਵਾਰ ਫ਼ਤਹਿਗੜ੍ਹ ਚੂੜੀਆਂ ਦੀਆਂ ਕੁੱਲ 13 ਵਾਰਡਾਂ ਦੀਆਂ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ 17 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿੱਥੇ ਸੁਰੱਖਿਆ ਦੇ ਬੇਹੱਦ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਵੋਟਰ ਬਿਨ੍ਹਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ | ਅੱਜ ਐੱਸ.ਅੱੈਸ.ਪੀ. ਬਟਾਲਾ ਵਲੋਂ ਵੀ ਫ਼ਤਹਿਗੜ੍ਹ ਚੂੜੀਆਂ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਨੇ ਚੋਣ ਅਮਲੇ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਸੰਵੇਦਨਸ਼ੀਲ ਬੂਥਾਂ 'ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕਰਨ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਦੀ ਹਦਾਇਤ ਦਿੱਤੀ ਗਈ ਹੈ | ਵੋਟਰਾਂ ਦੀ ਸਹੂਲਤ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੁਲਿਸ ਤੇ ਸੁਰੱਖਿਆ ਬਲਾਂ ਦੇ ਬੇਹੱਦ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਹਰ ਨਾਗਰਿਕ ਬਿਨਾਂ ਕਿਸੇ ਡਰ, ਭੈਅ ਜਾਂ ਸਿਆਸੀ ਦਬਾਅ ਦੇ ਆਪਣੇ ਸੰਵਿਧਾਨਕ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ, ਜਿਸ ਕਾਰਨ ਇਨ੍ਹਾਂ 13 ਵਾਰਡਾਂ ਵਿਚ ਚੋਣ ਅਮਨ ਅਮਾਨ ਨਾਲ ਨੇਪਰੇ ਚੜ੍ਹ ਸਕੇ | ਇਸ ਮੌਕੇ ਡੀ.ਐੱਸ.ਪੀ. ਲਲਿਤ ਕੁਮਾਰ, ਤਹਿਸੀਲਦਾਰ ਨਵਜੋਤ ਸ਼ਰਮਾ, ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ, ਰਜੀਵ ਦੁੱਗਲ, ਨਰੇਸ਼ ਸੋਢੀ, ਜਗਦੀਪ ਰੰਧਾਵਾ, ਸੰਜੀਵ ਸੋਨੀ, ਇੰਦਰਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਐਮ.ਆਰ.ਐਸ. ਭੱਲਾ ਸਕੂਲ ਦੇ ਵਿਦਿਆਰਥੀਆਂ ਵਲੋਂ ਲਕਸ਼ਮੀ ਦੇਵੀ ਗਊਸ਼ਾਲਾ ਦਾ ਦੌਰਾ <br/> ਅਗਲੀ ਖ਼ਬਰ ਅੱਜ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਨਗਰ ਨਿਗਮ ਚੋਣਾਂ ਬਟਾਲਾ <br/>
Ad Position 24