24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਭੱਠਾ ਮਜ਼ਦੂਰ ਯੂਨੀਅਨ ਵਲੋਂ ਜ਼ਿਲੇ੍ਹ ਭਰ ਦੇ ਭੱਠਿਆਂ ਉੱਪਰ 29 ਨੂੰ ਮੁਕੰਮਲ ਹੜਤਾਲ ਦਾ ਫ਼ੈਸਲਾ <br/>

Ad Position 21
No active advertisement
ਅਜੀਤ ਡੈਸਕ 26-05-2026
ਬਟਾਲਾ, 25 ਮਈ (ਸਤਿੰਦਰ ਸਿੰਘ)-ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨ (ਏਕਟੂ) ਨਾਲ ਸਬੰਧਿਤ ਭੱਠਾ ਮਜ਼ਦੂਰ ਯੂਨੀਅਨ ਨੇ ਜ਼ਿਲੇ੍ਹ ਭਰ ਦੇ ਭੱਠਿਆਂ ਉਪਰ 29 ਮਈ ਨੂੰ ਮੁਕੰਮਲ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ | ਇਹ ਫ਼ੈਸਲਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਮਸੀਹ ਸੋਨਾ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਨ ਪਿੱਛੋਂ ਲਿਆ ਗਿਆ ਹੈ | ਮੀਟਿੰਗ ਸਬੰਧੀ ਜ਼ਿਲ੍ਹਾ ਸਕੱਤਰ ਫੂਲ ਚੰਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਹਿਲੀ ਮਈ ਨੂੰ ਸੱਦੇ ਗਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਦੇ ਵਰਕਰਾਂ ਦੀ ਮਜ਼ਦੂਰੀ 'ਚ 15 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਸੀ, ਜਿਸ ਸਬੰਧੀ 26 ਦਿਨ ਬੀਤਣ ਦੇ ਬਾਵਜੂਦ ਅਜੇ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤੇ ਨਾ ਹੀ ਪਹਿਲੀ ਮਾਰਚ 2026 ਨੂੰ ਮਹਿਗਾਈ ਭੱਤੇ ਵਿਚ ਹੋਣ ਵਾਲਾ ਵਾਧਾ ਸਰਕਾਰ ਵਲੋਂ ਭੇਜਿਆ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੱਖਾਂ ਭੱਠਾ ਮਜ਼ਦੂਰ ਬੇਹੱਦ ਗੁੱਸੇ ਵਿਚ ਹਨ | ਆਗੂਆਂ ਨੇ ਕਿਹਾ ਕਿ ਇਸ ਸਬੰਧੀ ਅੱਜ ਸਹਾਇਕ ਕਿਰਤ ਕਮਿਸ਼ਨਰ ਬਟਾਲਾ ਤੇ ਭੱਠਾ ਮਾਲਕਾਂ ਦੀ ਐਸੋਸੀਏਸ਼ਨ ਨਾਲ ਯੂਨੀਅਨ ਦੀ ਮੀਟਿੰਗ ਵੀ ਕੀਤੀ ਗਈ ਸੀ, ਜਿਸ 'ਚ ਯੂਨੀਅਨ ਵਲੋਂ ਮੰਗ ਕੀਤੀ ਗਈ ਸੀ ਕਿ ਸਰਕਾਰ ਦਾ ਘੱਟੋ-ਘੱਟ ਮਜ਼ਦੂਰੀ ਦੇ ਵਾਧੇ ਦਾ ਨੋਟੀਫਿਕੇਸ਼ਨ ਆਉਣ ਤੇ ਮਹਿੰਗਾਈ ਭੱਤੇ ਦਾ ਵਾਧਾ ਜਾਰੀ ਹੋਣ ਉਪਰੰਤ ਭੱਠਾ ਮਾਲਕ ਉਸ ਨੂੰ ਲਾਗੂ ਕਰਨ ਲਈ ਪਾਬੰਦ ਹੋਣਗੇ, ਇਸ ਦਾ ਲਿਖਤੀ ਸਮਝੌਤਾ ਕੀਤਾ ਜਾਵੇ, ਪਰ ਇਸ ਸਮਝੌਤੇ ਨੂੰ ਲਿਖਤ ਬੰਦ ਕਰਾਉਣ ਬਾਬਤ ਸਹਾਇਕ ਕਿਰਤ ਕਮਿਸ਼ਨ ਬਟਾਲਾ ਵਲੋਂ ਮਾਲਕਾਂ ਉਪਰ ਕੋਈ ਦਬਾਅ ਪਾਉਣ ਦੀ ਬਜਾਏ ਢਿੱਲ-ਮੱਠ ਦਾ ਰਵੱਈਆ ਅਖਤਿਆਰ ਕੀਤਾ ਗਿਆ ਹੈ, ਜਿਸ ਕਾਰਨ ਕੋਈ ਸਮਝੌਤਾ ਨਹੀਂ ਹੋ ਸਕਿਆ | ਮੀਟਿੰਗ 'ਚ ਕਾਮਰੇਡ ਗੁਰਮੀਤ ਸਿੰਘ ਬਖਤਪੁਰ, ਬਚਨ ਸਿੰਘ ਬੋਪਾਰਾਏ, ਬਸੀਰ ਗਿੱਲ, ਰਾਜੂ ਬਟਾਲਾ, ਜੋਗਿੰਦਰਪਾਲ ਲੇਹਲ ਅਤੇ ਜੀਤ ਲਾਲ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ ਅਗਲੀ ਖ਼ਬਰ ਕੰਪਿਊਟਰ ਅਧਿਆਪਕ 28 ਨੰੂ ਕਰਨਗੇ ਡੀ.ਜੀ.ਐਸ.ਈ. ਦਫ਼ਤਰ ਮੋਹਾਲੀ ਦਾ ਘਿਰਾਓ
Ad Position 24