24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੁਲਿਸ ਤੇ ਬੀ.ਐੱਸ.ਐੱਫ. ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 464 ਗ੍ਰਾਮ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 26-05-2026
ਡੇਰਾ ਬਾਬਾ ਨਾਨਕ, 25 ਮਈ (ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਪੁਲਿਸ ਤੇ ਬੀ.ਐੱਸ.ਐੱਫ. ਦੀ 113 ਬਟਾਲੀਅਨ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਨਜ਼ਦੀਕੀ ਪਿੰਡ ਠੇਠਰਕੇ ਕਲਾਂ ਦੇ ਇਕ ਖੇਤ 'ਚੋਂ 464 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਬੀਤੇ ਕੱਲ੍ਹ ਇਕ ਸੂਚਨਾ ਦੇ ਆਧਾਰ 'ਤੇ ਪੁਲਿਸ ਚੌਕੀ ਧਰਮਕੋਟ ਰੰਧਾਵਾ ਦੇ ਇੰਚਾਰਜ ਏ.ਐੱਸ.ਆਈ. ਸੁਖਦੇਵ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਤੇ ਬੀ.ਐੱਸ.ਐੱਫ. ਵਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਠੇਠਰਕੇ ਕਲਾਂ ਦੇ ਕਿਸਾਨ ਨਿਰਵੈਰ ਸਿੰਘ ਦੇ ਖੇਤ 'ਚੋਂ 464 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜੋ ਕਿ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਰਾਹੀਂ ਇਸ ਪਾਸੇ ਭੇਜੀ ਗਈ ਸੀ | ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਡੇਰਾ ਬਾਬਾ ਨਾਨਕ ਪੁਲਿਸ ਥਾਣਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਛੁੱਟੀ ਕੱਟ ਕੇ ਗਿਆ ਪਿੰਡ ਦਾਖ਼ਲਾ ਦਾ ਫ਼ੌਜੀ ਜਵਾਨ ਯੂਨਿਟ 'ਚ ਨਾ ਪਹੁੰਚਣ ਕਾਰਨ ਮਾਪੇ ਪ੍ਰੇਸ਼ਾਨ ਅਗਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ
Ad Position 24