ਗੁਰਦਾਸਪੁਰ, 25 ਮਈ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਹੋਣਹਾਰ ਵਿਦਿਆਰਥੀ ਮਨਰਾਜ ਸਿੰਘ ਨੇ ਰੁਦਰਪੁਰ ਉੱਤਰਾਖੰਡ ਵਿਖੇ ਹੋਈ 21ਵੀਂ ਕੈਡੇਟ ਨੈਸ਼ਨਲ ਫੈਂਸਿੰਗ ਚੈਂਪੀਅਨਸ਼ਿਪ 2026 'ਚ ਸਿਲਵਰ ਮੈਡਲ ਹਾਸਲ ਕਰਕੇ ਸਕੂਲ, ਮਾਪਿਆਂ ਤੇ ਪੰਜਾਬ ਦਾ ਨਾਂਅ ਦੇਸ਼ ਭਰ 'ਚ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਵੱਖ-ਵੱਖ ਰਾਜਾਂ ਤੋਂ ਪਹੁੰਚੇ ਹੋਣਹਾਰ ਖਿਡਾਰੀਆਂ ਵਿਚਕਾਰ ਮਨਰਾਜ ਸਿੰਘ ਨੇ ਜ਼ਬਰਦਸਤ ਖੇਡ ਹੁਨਰ, ਆਤਮ ਵਿਸ਼ਵਾਸ ਤੇ ਅਨੁਸ਼ਾਸਨ ਦਾ ਪ੍ਰਦਰਸ਼ਨ ਕਰਦਿਆਂ ਵੱਡੀ ਉਪਲਬਧੀ ਹਾਸਲ ਕੀਤੀ | ਮੈਡਲ ਜਿੱਤਣ ਤੋਂ ਬਾਅਦ ਸਕੂਲ ਪਹੁੰਚਣ 'ਤੇ ਮਨਰਾਜ ਸਿੰਘ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਕੂਲ ਦੇ ਵਾਈਸ ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਮਾਨਰਾਜ ਸਿੰਘ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਬੱਚਿਆਂ ਨੂੰ ਸਹੀ ਮਾਰਗ ਦਰਸ਼ਨ ਤੇ ਉਤਸ਼ਾਹ ਮਿਲੇ ਤਾਂ ਉਹ ਕੌਮੀ ਪੱਧਰ 'ਤੇ ਵੱਡੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ | ਉਸ ਦੀ ਇਹ ਉਪਲਬਧੀ ਸਕੂਲ ਲਈ ਮਾਣ ਦੀ ਗੱਲ ਹੈ | ਸਕੂਲ ਦੇ ਐਮ.ਡੀ ਜੈਦੀਪ ਸਿੰਘ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ ਤੇ ਮਨਰਾਜ ਸਿੰਘ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਬਣੇਗੀ | ਸਕੂਲ ਦੇ ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਨਰਾਜ ਸਿੰਘ ਨੇ ਕੌਮੀ ਪੱਧਰ 'ਤੇੇ ਮੈਡਲ ਜਿੱਤ ਕੇ ਪੂਰੇ ਸਕੂਲ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ ਤੇ ਉਸ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ 'ਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ | ਇਸ ਮੌਕੇ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਇਲਾਕਾ ਵਾਸੀਆਂ ਵਲੋਂ ਮਨਰਾਜ ਸਿੰਘ ਨੂੰ ਵਧਾਈ ਦਿੰਦੇ ਹੋਏ ਉਸ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |