24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਰੀਲਾ ਕਲਾਂ ਵਿਖੇ ਕੇਂਦਰ ਤੇ ਪੰਜਾਬ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 26-05-2026
ਕਲਾਨੌਰ, 25 ਮਈ (ਪੁਰੇਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 2 ਜੂਨ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਕੇਂਦਰਾਂ 'ਤੇ ਦਿੱਤੇ ਜਾ ਰਹੇ ਧਰਨਿਆਂ ਦੀ ਤਿਆਰੀ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਬਰੀਲਾ ਕਲਾਂ ਵਿਖੇ ਕਿਸਾਨਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਿਬੀਰ ਸਿੰਘ ਸੁਲਤਾਨੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਅਮਰੀਕੀ ਰਾਸ਼ਟਰਪਤੀ ਅੱਗੇ ਗੋਡੇ ਟੇਕ ਦਿੱਤੇ ਹਨ | ਡੋਨਾਲਡ ਟਰੰਪ ਦੇ ਕਹਿਣ 'ਤੇ ਮੋਦੀ ਸਰਕਾਰ ਵਲੋਂ ਇਰਾਨ ਤੇ ਰੂਸ ਤੋਂ ਸਸਤਾ ਤੇਲ ਖਰੀਦਣ ਦੀ ਬਜਾਏ ਅਮਰੀਕਾ ਅਤੇ ਵੈਨਜੂਏਲਾ ਤੋਂ ਮਹਿੰਗਾ ਤੇਲ ਖਰੀਦਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਰੂਸ-ਯੂਕਰੇਨ ਜੰਗ ਤੇ ਇਸਰਾਈਲ-ਅਮਰੀਕਾ ਦੇ ਇਰਾਨ ਨਾਲ ਜੰਗ ਦਾ ਬਹਾਨਾ ਬਣਾ ਰਹੀ ਹੈ | ਜਦਕਿ ਮੋਦੀ ਸਰਕਾਰ ਦੀਆਂ ਗੋਡੇ ਟੇਕੂ ਨੀਤੀਆਂ ਕਰ ਕੇ ਸਾਮਰਾਜੀ ਦੇਸ਼ਾਂ ਅਤੇ ਦੇਸੀ-ਵਿਦੇਸ਼ੀ ਵੱਡੀਆਂ ਤੇਲ ਕੰਪਨੀਆਂ ਦੇ ਮੁਨਾਫ਼ਿਆਂ 'ਚ ਵਾਧਾ ਕਰਨ ਲਈ ਦੇਸ਼ ਦੇ ਲੋਕਾਂ ਨੂੰ ਡੀਜ਼ਲ, ਪੈਟਰੋਲ, ਖਾਦ ਦੀ ਵਰਤੋਂ ਘੱਟ ਕਰਨ ਦੇ ਉਪਦੇਸ਼ ਦਿੱਤੇ ਜਾ ਰਹੇ ਹਨ ਅਤੇ ਇਨ੍ਹਾਂ ਉਤਪਾਦਾਂ ਦੀਆਂ ਕੀਮਤਾਂ 'ਚ ਲਗਾਤਾਰ ਭਾਰੀ ਵਾਧਾ ਕੀਤਾ ਜਾ ਰਿਹਾ ਹੈ | ਇਸ ਮੌਕੇ ਅਵਤਾਰ ਸਿੰਘ, ਸੁਖਬੀਰ ਸਿੰਘ, ਸਾਹਿਬ ਸਿੰਘ, ਗੁਰਮੁਖ ਸਿੰਘ, ਬਲਵਿੰਦਰ ਸਿੰਘ ਨੰਬਰਦਾਰ, ਅਜੀਤ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ ਅਤੇ ਅਮਰੀਕ ਸਿੰਘ ਆਦਿ ਕਿਸਾਨ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਕੌਰ ਬਾਜਵਾ ਨੇ ਵਾਰਡ ਨੰਬਰ 8 ਦੇ ਵੋਟਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਦੇ ਮਨਰਾਜ ਸਿੰਘ ਨੇ ਕੌਮੀ ਫੈਂਸਿੰਗ ਚੈਂਪੀਅਨਸ਼ਿਪ 'ਚ ਜਿੱਤਿਆ ਮੈਡਲ <br/>
Ad Position 24