ਧਾਰੀਵਾਲ, 25 ਮਈ (ਸਵਰਨ ਸਿੰਘ)-ਸ਼ਹਿਰ ਧਾਰੀਵਾਲ ਦੀ ਵਾਰਡ ਨੰਬਰ 8 ਤੋਂ ਕਾਂਗਰਸੀ ਉਮੀਦਵਾਰ ਸੇਵਾ ਮੁਕਤ ਐੱਸ.ਡੀ.ਓ. ਲਖਵਿੰਦਰ ਸਿੰਘ ਪੰਨੂੰ ਦੇ ਹੱਕ 'ਚ ਸਾਬਕਾ ਚੇਅਰਮੈਨ ਕੰਵਰਪ੍ਰਤਾਪ ਸਿੰਘ ਗਿੱਲ ਤੇ ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਗਿੱਲ ਦੇ ਨਿਵਾਸ 'ਤੇ ਮੀਟਿੰਗ ਹੋਈ, ਜਿਸ 'ਚ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਧਰਮਪਤਨੀ ਤੇ ਸਾਬਕਾ ਵਿਧਾਇਕਾ ਬੀਬੀ ਚਰਨਜੀਤ ਕੌਰ ਬਾਜਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਵਾਰਡ ਦੇ ਵੋਟਰਾਂ ਨੂੰ ਸਾਬਕਾ ਵਿਧਾਇਕ ਨੇ ਨਿੱਜੀ ਤੌਰ 'ਤੇ ਮਿਲ ਕੇ ਲਖਵਿੰਦਰ ਸਿੰਘ ਪੰਨੂੰ ਜਿਤਾਉਣ ਦੀ ਅਪੀਲ ਕੀਤੀ | ਬੀਬੀ ਬਾਜਵਾ ਨੇ ਕਿਹਾ ਕਿ ਤੁਸੀਂ ਕਾਂਗਰਸ ਦੇ ਹੱਥ ਮਜ਼ਬੂਤ ਕਰੋ ਤੇ ਬਾਜਵਾ ਪਰਿਵਾਰ ਹਮੇਸ਼ਾ ਤੁਹਾਡੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ | ਇਸ ਮੌਕੇ ਪਿ੍ੰਸੀਪਲ ਜਸਮੇਰ ਸਿੰਘ ਰਾਣਾ, ਹਰਜਿੰਦਰ ਸਿੰਘ ਜਫ਼ਰਵਾਲ, ਦਫ਼ਤਰੀ ਇੰਚਾਰਜ ਵਿਜੇ ਸੱਚਦੇਵਾ, ਗੁਰਜੋਤ ਸਿੰਘ ਜੋਤੀ, ਹਰਦੀਪ ਸਿੰਘ, ਸਤਬੀਰ ਸਿੰਘ ਕਲਿਆਣਪੁਰ, ਪ੍ਰਗਟ ਸਿੰਘ, ਤਰਸੇਮ ਮਸੀਹ, ਸਵਿੰਦਰ ਕੌਰ, ਕੁਲਵਿੰਦਰ ਕੌਰ, ਦਲਜਿੰਦਰ ਕੌਰ, ਬਲਵਿੰਦਰ ਕੌਰ, ਜਸਬੀਰ ਕੌਰ ਆਦਿ ਹਾਜ਼ਰ ਸਨ |