ਕਲਾਨੌਰ, 25 ਮਈ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਡੇਹਰੀਵਾਲ ਕਿਰਨ ਵਿਖੇ ਲੋਕ ਨਿਰਮਾਣ ਵਿਭਾਗ ਅਧੀਨ ਬਣ ਰਹੇ ਪੁਲ ਦੇ ਕੰਮ ਦਾ ਜਾਇਜ਼ਾ ਲਿਆ | ਇਸ ਮੌਕੇ ਸੰਗਠਨ ਦੇ ਹਲਕਾ ਇੰਚਾਰਜ ਜਤਿੰਦਰ ਸਿੰਘ ਹੈਪੀ ਵੀ ਹਾਜ਼ਰ ਰਹੇ | ਵਿਧਾਇਕ ਰੰਧਾਵਾ ਨੇ ਪੁਲ ਦਾ ਨਿਰਮਾਣ ਕਰਨ ਵਾਲੇ ਸੰਬੰਧਿਤ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੁਲ ਦਾ ਨਿਰਮਾਣ ਕੰਮ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ | ਵਿਧਾਇਕ ਰੰਧਾਵਾ ਨੇ ਲੋਕਾਂ ਨਾਲ ਮੀਟਿੰਗ ਕਰਨ ਉਪਰੰਤ ਹਦਾਇਤ ਕੀਤੀ ਕਿ ਪੁਲ ਨੂੰ ਹੋਰ ਚੌੜਾ ਤੇ ਲੰਬਾ ਬਣਾਇਆ ਜਾਵੇ ਤਾਂ ਜੋ ਬਰਸਾਤਾਂ ਦੌਰਾਨ ਪਾਣੀ ਦਾ ਵਹਾਅ ਸੁਚਾਰੂ ਢੰਗ ਨਾਲ ਹੋ ਸਕੇ ਤੇ ਪਾਣੀ ਜਲਦ ਤੋਂ ਜਲਦ ਪੁਲ ਹੇਠੋਂ ਲੰਘ ਸਕੇ ਅਤੇ ਫ਼ਸਲਾਂ ਨੂੰ ਪਾਣੀ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ | ਇਸ ਮੌਕੇ ਉਨ੍ਹਾਂ ਨੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਫ਼ੋਨ 'ਤੇ ਗੱਲਬਾਤ ਕਰਕੇ ਬੇਨਤੀ ਕੀਤੀ ਕਿ ਡਰੇਨੇਜ਼ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਕੇ ਕਿਰਨ ਸੱਕੀ ਨਾਲ਼ੇ ਨੂੰ ਚੌੜਾ ਕੀਤਾ ਜਾਵੇ ਅਤੇ ਇਸ ਦੀ ਖਲਾਈ ਕਰਵਾਈ ਜਾਵੇ ਤਾਂ ਜੋ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਵਿਚ ਲੋਕਹਿਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਜਾਰੀ ਹਨ ਅਤੇ ਹਲਕਾ ਡੇਰਾ ਬਾਬਾ ਨਾਨਕ ਵਿਖੇ ਵੀ ਵਿਕਾਸ ਕੰਮ ਜੰਗੀ ਪੱਧਰ 'ਤੇ ਚੱਲ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਹਲਕੇ ਵਿਚ ਬਿਹਤਰ ਸੜਕਾਂ, ਸਿਹਤ ਸਹੂਲਤਾਂ, ਸਾਫ਼ ਪਾਣੀ ਤੇ ਖੇਡਾਂ ਦੇ ਬੁਨਿਆਦੀ ਢਾਂਚੇ ਨਾਲ ਸਾਡਾ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਹੋ ਰਿਹਾ ਹੈ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਕੋਆਰਡੀਨੇਟਰ ਨਵਪ੍ਰੀਤ ਸਿੰਘ ਪਵਾਰ, ਸਰਪੰਚ ਹਰਦੀਪ ਸਿੰਘ ਮਠਾਰੂ, ਸਰਪੰਚ ਪਲਵਿੰਦਰ ਸਿੰਘ ਮੱਲ੍ਹੀ, ਸਰਪੰਚ ਜਤਿੰਦਰ ਕੁਮਾਰ ਗੋਰਾ, ਸਰਪੰਚ ਹਰਜੀਤ ਸਿੰਘ ਗੱਜਣ, ਮਨਦੀਪ ਸਿੰਘ ਬੁਲਾਰੀਆ, ਸਰਪੰਚ ਸੁਰਜੀਤ ਸਿੰਘ