ਬਟਾਲਾ, 25 ਮਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਫਤਹਿਗੜ੍ਹ ਚੂੜੀਆਂ ਦੇ ਵੱਖ-ਵੱਖ ਚਰਚਾਂ 'ਚ ਜਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਕ੍ਰਿਸ਼ਚੀਅਨ ਭਾਈਚਾਰੇ ਨਾਲ ਮੀਟਿੰਗਾਂ ਵੀ ਕੀਤੀਆਂ | ਕ੍ਰਿਸ਼ਚਨ ਭਾਈਚਾਰੇ ਵਲੋਂ ਇੰਚਾਰਜ ਬਲਬੀਰ ਸਿੰਘ ਪੰਨੂੰ ਨੂੰ ਕਿ੍ਸ਼ਚਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਵੀ ਦਿੱਤੀ | ਸ: ਪੰਨੂੰ ਵਲੋਂ ਕ੍ਰਿਸ਼ਚਨ ਭਾਈਚਾਰੇ ਇਨ੍ਹਾਂ ਮੁਸ਼ਕਿਲਾਂ ਦਾ ਨਿਪਟਾਰਾ ਜਲਦ ਕਰਨ ਦਾ ਭਰੋਸਾ ਦਿੱਤਾ | ਇਸ ਦੌਰਾਨ ਸ: ਪੰਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ, ਕ੍ਰਿਸ਼ਚਨ ਭਾਈਚਾਰਾ ਵੀ ਸਾਡੀ ਪਾਰਟੀ ਦੀ ਰੀੜ ਦੀ ਹੱਡੀ ਹੈ, ਇਸੇ ਕਰਕੇ ਕ੍ਰਿਸਚਨ ਭਾਈਚਾਰੇ ਨਾਲ ਸੰਬੰਧਿਤ ਆਗੂਆਂ ਨੂੰ ਪਾਰਟੀ ਵਿਚ ਉੱਚ ਅਹੁਦਿਆਂ ਨਾਲ ਵੀ ਨਿਵਾਜਿਆ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਕ੍ਰਿਸ਼ਚਨ ਭਾਈਚਾਰੇ ਤੋਂ ਮੈਨੂੰ ਬਹੁਤ ਪਿਆਰ ਮਿਲ ਰਿਹਾ ਹੈ, ਜਿਸ ਦਾ ਮੈਂ ਹਮੇਸ਼ਾ ਲਈ ਰਿਣੀ ਰਹਾਂਗਾ |