24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰਾਂ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ- ਪਿ੍ਥੀਪਾਲ ਸਿੰਘ ਬਟਾਲਾ, ਬੱਲ

Ad Position 21
No active advertisement
ਪਿ੍ਥੀਪਾਲ ਸਿੰਘ ਬਟਾਲਾ ਤੇ ਹੋਰ ਗੱਲਬਾਤ ਕਰਦੇ ਹੋਏ | ਅਜੀਤ ਤਸਵੀਰ <br/> 26-05-2026
ਬਟਾਲਾ, 25 ਮਈ (ਸਤਿੰਦਰ ਸਿੰਘ)-ਨਗਰ ਨਿਗਮ ਬਟਾਲਾ ਦੀਆਂ ਹੋ ਰਹੀਆਂ ਚੋਣਾਂ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ 10 ਉਮੀਦਵਾਰ ਮੈਦਾਨ 'ਚ ਉਤਾਰੇ ਗਏ, ਜਿਨ੍ਹਾਂ 'ਚ ਦਿਲਬਾਗ ਸਿੰਘ ਵਾਰਡ 3, ਕਮਲ ਵੋਹਰਾ ਵਾਰਡ 10, ਹਰਪ੍ਰੀਤ ਸਿੰਘ ਹੀਰਾ ਵਾਰਡ 11, ਰਮਨਦੀਪ ਕੌਰ ਵਾਰਡ 19, ਪ੍ਰਭਦੀਪ ਸਿੰਘ ਵਾਰਡ 21, ਜਥੇਦਾਰ ਸਤਨਾਮ ਸਿੰਘ ਵਾਰਡ 29, ਜਸਵਿੰਦਰ ਸਿੰਘ ਵਾਰਡ 37, ਕੰਵਲਪ੍ਰੀਤ ਕੌਰ ਵਾਰਡ 49 ਤੇ ਸਿਮਰਨਜੀਤ ਕੌਰ ਵਾਰਡ 50 ਤੋਂ ਉਮੀਦਵਾਰ ਹਨ | ਇਹ ਪ੍ਰਗਟਾਵਾ ਕਰਦਿਆਂ ਪਿ੍ਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਇਹ ਚੋਣਾਂ ਭਾਈ ਅੰਮਿ੍ਤਪਾਲ ਸਿੰਘ ਹੋਰਾਂ ਦੀ ਵਿਚਾਰਧਾਰਾ 'ਤੇ ਲੜੀ ਜਾ ਰਹੀ ਹੈ | ਉਨ੍ਹਾਂ ਦੇ ਉਮੀਦਵਾਰਾਂ ਵਲੋਂ ਵੋਟਰਾਂ ਨੂੰ ਕਿਸੇ ਪ੍ਰਕਾਰ ਦਾ ਕੋਈ ਨਸ਼ਾ ਨਹੀਂ ਵੰਡਿਆ ਗਿਆ ਤੇ ਨਾ ਹੀ ਕੋਈ ਲਾਲਚ ਦਿੱਤਾ ਗਿਆ ਹੈ | ਪਾਰਟੀ ਵਲੋਂ ਇਹ ਚੋਣਾਂ ਪੰਜਾਬ ਤੇ ਨੌਜਵਾਨੀ ਨੂੰ ਬਚਾਉਣ ਦੇ ਮੁੱਦੇ 'ਤੇ ਸਾਫ਼-ਸੁਥਰੇ ਢੰਗ ਨਾਲ ਲੜੀਆਂ ਜਾ ਰਹੀਆਂ ਹਨ | ਮਨਜਿੰਦਰ ਸਿੰਘ ਬੱਲ ਨੇ ਕਿਹਾ ਕਿ ਬਟਾਲਾ ਵਿਚੋਂ ਨਸ਼ਿਆਂ ਦੇ ਹੜ੍ਹ ਨੂੰ ਖ਼ਤਮ ਕਰਨ, ਭਿ੍ਸ਼ਟਾਚਾਰ ਨੂੰ ਖ਼ਤਮ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਸਤੇ ਤੇ ਬਟਾਲੇ ਦਾ ਸਹੀ ਮਾਇਨਿਆਂ 'ਚ ਵਿਕਾਸ ਕਰਨ ਵਾਸਤੇ ਚੋਣ ਲੜੀ ਜਾ ਰਹੀ ਹੈ | ਪਿ੍ਥੀਪਾਲ ਸਿੰਘ ਤੇ ਬੱਲ ਨੇ ਕਿਹਾ ਕਿ ਬਟਾਲਾ ਵਿਚ ਸੁਰੱਖਿਆ ਵਾਲਾ ਮਾਹੌਲ ਬਣਾਉਣ, ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਰੁਜ਼ਗਾਰ ਦਵਾਉਣ ਤੇ ਨਸ਼ਿਆਂ ਤੋਂ ਨਿਜ਼ਾਤ ਪਾਉਣ ਲਈ ਸਮੂਹ ਬਟਾਲਾ ਵਾਸੀਆਂ ਨੂੰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਉਮੀਦਵਾਰਾਂ ਨੂੰ ਵੋਟ ਪਾਉਣੀ ਚਾਹੀਦੀ ਹੈ | ਉਹ ਭਾਈ ਅੰਮਿ੍ਤਪਾਲ ਸਿੰਘ ਹੋਰਾਂ ਦੀ ਸੋਚ 'ਤੇ ਪਹਿਰਾ ਦੇਣ ਲਈ ਤਿਆਰ ਹਨ | ਲੋਕ ਮਨਾਂ 'ਚ ਉਨ੍ਹਾਂ ਦੇ ਉਮੀਦਵਾਰਾਂ ਦੀ ਮਦਦ ਕਰਨ ਲਈ ਤਿਆਰ ਬੈਠੇ ਹਨ | ਅਖੀਰ 'ਚ ਉਨ੍ਹਾਂ ਸਮੂਹ ਵੋਟਰਾਂ ਨੂੰ ਆਪਣੀ ਜ਼ਮੀਰ ਦੇ ਆਧਾਰ 'ਤੇ ਵੋਟ ਪਾਉਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਰਮਦਾਸ ਦੇ ਵੋਟਰ ਆਪਣੀ ਵੋਟ ਸਮੇਂ ਸਿਰ ਪਾਉਣ-ਹਰਪ੍ਰਤਾਪ ਅਜਨਾਲਾ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰਾਂ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ- ਪਿ੍ਥੀਪਾਲ ਸਿੰਘ ਬਟਾਲਾ, ਬੱਲ
Ad Position 24