24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਏ.ਐੱਸ.ਆਈ. ਜੋਗਾ ਸਿੰਘ ਦੀ ਹੱਤਿਆ ਮਾਮਲਾ, 40 ਤੋਂ ਵੱਧ ਘੰਟੇ ਬੀਤਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ <br/>

Ad Position 21
No active advertisement
ਅਜੀਤ ਡੈਸਕ 26-05-2026
ਮਜੀਠਾ, 25 ਮਈ (ਜਗਤਾਰ ਸਿੰਘ ਸਹਿਮੀ)-ਮਜੀਠਾ ਨੇੜੇ ਬੀਤੀ 24 ਮਈ ਨੂੰ ਸਵੇਰੇ ਕਰੀਬ 6 ਵਜੇ ਪੰਜਾਬ ਪੁਲਿਸ ਦੇ ਸਵ: ਏ. ਐੱਸ. ਆਈ. ਜੋਗਾ ਸਿੰਘ ਦੀ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਇਸ ਘਟਨਾ ਨੇ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਹੌਲ ਪੈਦਾ ਕਰ ਦਿੱਤਾ ਹੈ ਅਤੇ ਲਾਅ ਐਂਡ ਆਰਡਰ ਦੀ ਸਥਿਤੀ 'ਤੇ ਫਿਰ ਤੋਂ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ | ਘਟਨਾ ਉਦੋਂ ਵਾਪਰੀ ਜਦੋਂ ਸਵ: ਏ. ਐੱਸ. ਆਈ. ਜੋਗਾ ਸਿੰਘ ਆਪਣੇ ਪਿੰਡ ਘਣੀਏ ਕੇ ਬਾਂਗਰ ਤੋਂ ਅੰਮਿ੍ਤਸਰ ਵਿਖੇ ਡਿਊਟੀ 'ਤੇ ਜਾ ਰਿਹਾ ਸੀ | ਮਜੀਠਾ ਤੋਂ ਥੋੜ੍ਹੀ ਦੂਰੀ 'ਤੇ ਅਚਾਨਕ ਦੋ-ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਬਿਨਾਂ ਕਿਸੇ ਡਰ ਤੋਂ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ | ਇਸ ਮੰਦਭਾਗੀ ਘਟਨਾ ਨਾਲ ਇਲਾਕੇ ਵਿਚ ਤਣਾਅ ਤੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਘਟਨਾ ਤੋਂ 48 ਘੰਟੇ ਬੀਤਣ ਤੋਂ ਬਾਅਦ ਵੀ ਪੁਲਿਸ ਅਜੇ ਤੱਕ ਕਾਤਲਾਂ ਦਾ ਕੋਈ ਸੁਰਾਗ ਨਹੀਂ ਲੱਭ ਸਕੀ ਹੈ | ਇਸ ਘਟਨਾ ਨੇ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਉਠਾਏ ਹਨ | ਸਥਾਨਕ ਲੋਕਾਂ ਵਿਚ ਵੀ ਭਾਰੀ ਗੁੱਸਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਖੁਦ ਪੁਲਿਸ ਅਧਿਕਾਰੀ ਵੀ ਸੁਰੱਖਿਅਤ ਨਹੀਂ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ | ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਅਤੇ ਕਠੋਰ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸੰਬੰਧੀ ਐੱਸ. ਐੱਚ. ਓ. ਮਜੀਠਾ ਇੰਸਪੈਕਟਰ ਕਰਮਪਾਲ ਸਿੰਘ ਨੇ ਦੱਸਿਆ ਕਿ ਅਸੀਂ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ | ਟੈਕਨੀਕਲ ਤੇ ਫੀਲਡ ਪੱਧਰ 'ਤੇ ਜਾਂਚ ਤੇਜ਼ ਕਰ ਦਿੱਤੀ ਗਈ ਹੈ | ਉਨ੍ਹਾਂ ਅੱਜ ਫਿਰ ਦਾਅਵਾ ਕੀਤਾ ਕਿ ਜਲਦੀ ਹੀ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਮਹਾਂਵਿਦਿਆਲਾ ਦੀ ਬੀ.ਸੀ.ਏ. ਸਮੈਸਟਰ 5ਵਾਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੇ ਵੋਟਰ ਆਪਣੀ ਵੋਟ ਸਮੇਂ ਸਿਰ ਪਾਉਣ-ਹਰਪ੍ਰਤਾਪ ਅਜਨਾਲਾ
Ad Position 24