24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਹਿੰਦੂ ਕੰਨਿਆ ਮਹਾਂਵਿਦਿਆਲਾ ਦੀ ਬੀ.ਸੀ.ਏ. ਸਮੈਸਟਰ 5ਵਾਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 26-05-2026
ਧਾਰੀਵਾਲ, 25 ਮਈ (ਸਵਰਨ ਸਿੰਘ)-ਹਿੰਦੂ ਕੰਨਿਆ ਮਹਾਂ ਵਿਦਿਆਲਿਆ ਧਾਰੀਵਾਲ ਵਿਖੇ ਬੀ.ਸੀ.ਏ. ਸਮੈਸਟਰ 5ਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐਨ.ਡੀ. ਅਨੰਦ, ਸਕੱਤਰ ਸ੍ਰੀ ਰਮੇਸ਼ ਕੋਹਲੀ ਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਨੇ ਦੱਸਿਆ ਕਿ ਬੀ.ਸੀ.ਏ. ਸਮੈਸਟਰ 5ਵਾਂ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰਦੇ ਹੋਏ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ | ਵਿਦਿਆਰਥਣ ਨੰਦਨੀ ਨੇ 7.20 ਐੱਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਪਹਿਲਾ, ਨਵਨੀਤ ਕੌਰ ਨੇ 7.0 ਐੱਸ.ਜੀ.ਪੀ.ਏ. ਅੰਕ ਪ੍ਰਾਪਤ ਕਰ ਕੇ ਦੂਸਰਾ ਤੇ ਜਸਨਪ੍ਰੀਤ ਕੌਰ ਨੇ 6.60 ਐੱਸ.ਜੀ.ਪੀ.ਏ. ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਕਾਲਜ ਪ੍ਰਬੰਧਕਾਂ ਅਤੇ ਪਿ੍ੰਸੀਪਲ ਡਾਕਟਰ ਰਜਵਿੰਦਰ ਕੌਰ ਦੁਆਰਾ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਅੱਜ ਭੋਗ 'ਤੇ ਵਿਸ਼ੇਸ਼ -ਅਮਰੀਕ ਸਿੰਘ <br/> ਅਗਲੀ ਖ਼ਬਰ ਏ.ਐੱਸ.ਆਈ. ਜੋਗਾ ਸਿੰਘ ਦੀ ਹੱਤਿਆ ਮਾਮਲਾ, 40 ਤੋਂ ਵੱਧ ਘੰਟੇ ਬੀਤਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ <br/>
Ad Position 24