ਦੀਨਾਨਗਰ, 25 ਮਈ (ਸੋਢੀ/ਘੁੰਮਣ/ਸ਼ਰਮਾ)-ਐਸ.ਐਸ.ਐਮ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ.ਐਸ.ਸੀ (ਆਈ.ਟੀ) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ ਤੁਲੀ ਨੇ ਦੱਸਿਆ ਕਿ ਵਿਦਿਆਰਥਣ ਸੋਨੀਆ ਨੇ 8.81 ਐਸ.ਜੀ.ਪੀ.ਏ ਅੰਕਾਂ ਨਾਲ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਜਦੋਂ ਕਿ ਸਮਿ੍ਧੀ ਭਨੋਟ ਨੇ 8.00 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ 'ਚੋਂ ਦੂਜਾ ਤੇ ਜੰਨਤ ਅਤੇ ਅੰਜਲੀ ਦੇਵੀ ਨੇ 7.82 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ |