ਗੁਰਦਾਸਪੁਰ, 26 ਮਈ (ਚੱਕਰਾਜਾ)-ਲੋਕ ਸੰਘਰਸ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਮੋਰਚੇ ਦੇ ਮੁੱਖ ਦਫ਼ਤਰ ਵਿਖੇ ਹੋਈ | ਜਿਸ ਵਿਚ ਮੋਰਚੇ ਦੀ ਜ਼ਿਲ੍ਹਾ ਇਕਾਈ ਤੋਂ ਇਲਾਵਾ ਪੰਜਾਬ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਤੇ ਚੋਣ ਇੰਚਾਰਜ ਡਾ: ਮਨਮੋਹਨ ਸਿੰਘ ਭਾਗੋਵਾਲੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਡਾ: ਭਾਗੋਵਾਲੀਆ ਨੇ ਕਿਹਾ ਕਿ ਧਾਰੀਵਾਲ, ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੰੂ ਲੈ ਕੇ ਪੰਜਾਬ ਕੋਰ ਕਮੇਟੀ ਵਿਚ ਜ਼ਿਲ੍ਹਾ ਇਕਾਈ ਦੀਆਂ ਦਲੀਲਾਂ ਨੰੂ ਵਿਚਾਰਨ ਤੋਂ ਬਾਅਦ ਪੰਜਾਬ ਕੋਰ ਕਮੇਟੀ ਵਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਮੋਰਚਾ ਕਿਸੇ ਵਿਸ਼ੇਸ਼ ਪਾਰਟੀ ਦੀ ਮਦਦ ਨਹੀਂ ਕਰੇਗਾ, ਸਗੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੜ੍ਹੇ ਲਿਖੇ, ਸੂਝਵਾਨ ਤੇ ਇਮਾਨਦਾਰ ਉਮੀਦਵਾਰਾਂ ਦੀ ਮਦਦ ਕੀਤੀ ਜਾਵੇਗੀ, ਉਹ ਉਮੀਦਵਾਰ ਚਾਹੇ ਆਜ਼ਾਦ ਹੋਵੇ ਜਾਂ ਕਿਸੇ ਵੀ ਪਾਰਟੀ ਦਾ ਹੋਵੇ | ਇਸ ਫੈਸਲੇ ਦਾ ਪੰਜਾਬ ਪ੍ਰਧਾਨ ਰਣਜੀਤ ਸਿੰਘ ਕਾਹਲੋਂ, ਬਲਬੀਰ ਸਿੰਘ ਪਾਹੜਾ ਤੇ ਸਾਰੇ ਮੈਂਬਰਾਂ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਦਿਹਾਤੀ ਪ੍ਰਧਾਨ ਡਾ: ਅਮਰਜੀਤ ਸਿੰਘ, ਸਰਕਲ ਪ੍ਰਧਾਨ ਰਾਜ ਕੁਮਾਰ, ਸ਼ਹਿਰੀ ਪ੍ਰਧਾਨ ਸੁਰਿੰਦਰ ਕੁਮਾਰ, ਸੈਕਟਰੀ ਗੁਰਦੇਵ ਸਿੰਘ, ਸੈਕਟਰੀ ਹੈਰੀ ਕਾਹਲੋਂ, ਮੈਨੇਜਰ ਰਮੇਸ਼ ਕੁਮਾਰ, ਸ਼ਹਿਰੀ ਪ੍ਰਧਾਨ ਰੋਹਿਤ ਮਹਾਜਨ, ਲਾਲ ਮਹਾਜਨ, ਲਵ ਮਹਾਜਨ, ਦਸੇਸ਼ ਸ਼ਰਮਾ, ਪੁਨੀਤ ਕੁਮਾਰ ਆਦਿ ਹਾਜ਼ਰ ਸਨ |