11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤ ਪਾਰਟੀ <br/>

Ad Position 21
No active advertisement
ਅਜੀਤ ਡੈਸਕ 27-05-2026
ਕਾਦੀਆਂ, 26 ਮਈ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 11ਵੀਂ ਜਮਾਤ ਦੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਇਕ ਫਰੈਸ਼ਰ ਪਾਰਟੀ ਕੀਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਰਮਨਜੀਤ ਕੌਰ, ਕਾਲਜ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਰਹੇ ਅਤੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ | ਮੰਚ ਸੰਚਾਲਨ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਜਸਕੀਰਤ ਕੌਰ ਤੇ ਤੇਜਿੰਦਰ ਕੌਰ ਵਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ | ਇਸ ਮੌਕੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਗੀਤਾਂ, ਕਵਿਤਾਵਾਂ ਤੇ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਵੰਨਗੀਆਂ ਰਾਹੀਂ ਸਭ ਦਾ ਮਨ ਮੋਹ ਲਿਆ ਗਿਆ | ਵਿਦਿਆਰਥੀਆਂ ਲਈ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ | ਗੁਰਸਾਹਿਲ ਸਿੰਘ ਨੂੰ 'ਮਿਸਟਰ ਫਰੈਸ਼ਰ' ਅਤੇ ਭਾਰਤੀ ਨੂੰ 'ਮਿਸ ਫਰੈਸ਼ਰ' ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਨੈਤਿਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਸ੍ਰੀਮਤੀ ਰਮਨਜੀਤ ਕੌਰ ਅਤੇ ਕਾਲਜ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਮਾਗਮ ਖੁਸ਼ੀ ਤੇ ਉਤਸ਼ਾਹ ਭਰੇ ਮਾਹੌਲ ਵਿਚ ਸਮਾਪਤ ਹੋਇਆ | ਇਸ ਸਮਾਗਮ ਦੌਰਾਨ ਸਕੂਲ ਸਟਾਫ਼ ਮੈਂਬਰਾਂ ਵਿਚ ਲੈਕਚਰਾਰ ਦਲਜੀਤ ਕੌਰ, ਅਮਨਦੀਪ ਕੌਰ, ਮਿਤਾਲੀ, ਅਨਾਮਿਕਾ, ਨਵਤੇਸ਼ਪਾਲ ਸਿੰਘ, ਜਸਕਿਰਨ ਕੌਰ, ਬਲਬੀਰ ਕੌਰ, ਲਵਪ੍ਰੀਤ ਕੌਰ ਆਦਿ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ ਤੇ ਮੁਫ਼ਤ ਮੈਡੀਕਲ ਕੈਂਪ 31 ਨੂੰ ਅਗਲੀ ਖ਼ਬਰ ਸਕੂਲ ਮੁਖੀ ਵਲੋਂ ਪ੍ਰੇਸ਼ਾਨ ਅਧਿਆਪਕ ਦੇ ਸਲਫਾਸ ਨਿਗਲਣ 'ਤੇ ਮੁੱਖ ਅਧਿਆਪਕਾ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ
Ad Position 24