11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਗੁਰਮਤਿ ਸਮਾਗਮ ਤੇ ਮੁਫ਼ਤ ਮੈਡੀਕਲ ਕੈਂਪ 31 ਨੂੰ

Ad Position 21
No active advertisement
ਅਜੀਤ ਡੈਸਕ 27-05-2026

ਬਟਾਲਾ, 26 ਮਈ (ਸਤਿੰਦਰ ਸਿੰਘ)-ਸਰਬੱਤ ਦੇ ਭਲੇ ਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਨੇੜਲੇ ਪਿੰਡ ਪ੍ਰਮੇਸ਼ਰ ਨਗਰ ਵਿਖੇ 31 ਮਈ ਨੂੰ ਮਹਾਨ ਧਾਰਮਿਕ ਸਮਾਗਮ ਤੇ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ | ਇਸ ਸਬੰਧੀ ਸਮਾਗਮ ਦੇ ਮੁੱਖ ਪਬੰਧਕ ਬਾਬਾ ਰਛਪਾਲ ਸਿੰਘ ਪ੍ਰਮੇਸ਼ਰ ਨਗਰ ਨੇ ਦੱਸਿਆ ਕਿ ਸੰਗਤਾਂ ਨੂੰ ਇਲਾਹੀ ਗੁਰਬਾਣੀ ਨਾਲ ਜੋੜਨ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਕਰਵਾਏ ਜਾ ਰਹੇ ਸਮਾਗਮ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਤੋਂ ਸਿੰਘ ਸਾਹਿਬ, ਹਜ਼ੂਰੀ ਰਾਗੀ ਤੇ ਸੰਤ-ਮਹਾਂਪੁਰਖ ਪਹੁੰਚ ਰਹੇ ਹਨ | ਇਸ ਮੌਕੇ ਦਾ ਕਾਰਪੋਰੇਟ ਹਸਪਤਾਲ ਵੇਰਕਾ ਰੋਡ ਅੰਮਿ੍ਤਸਰ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ 'ਚ ਮਾਹਿਰ ਡਾਕਟਰਾਂ ਦੀਆਂ ਟੀਮਾਂ ਮੁਫ਼ਤ ਇਲਾਜ ਤੇ ਮੁਫ਼ਤ ਚੈਕਅਪ ਕਰਨਗੀਆਂ |

Ad Position 22
No active advertisement
ਪਿਛਲੀ ਖ਼ਬਰ ਸੂਬੇਦਾਰ ਮੇਜਰ ਮਾਧੋ ਸਿੰਘ ਤੇ ਜਗਦੀਸ਼ ਕੌਰ ਨਮਿਤ ਅੰਤਿਮ ਅਰਦਾਸ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤ ਪਾਰਟੀ <br/>
Ad Position 24