ਬਟਾਲਾ, 26 ਮਈ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾਂ ਵਾਲੇ ਅਤੇ ਉਨ੍ਹਾਂ ਦੇ ਚਰਨ ਸੇਵਕ ਜਥੇਦਾਰ ਮੱਖਣ ਸਿੰਘ ਸ਼ਹੀਦ ਖੋਖਰ ਫ਼ੌਜੀਆਂ ਵਾਲਿਆਂ ਦੀ ਸਾਂਝੀ ਬਰਸੀ 14 ਜੂਨ ਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਅੱਡਾ ਉਧੋਵਾਲ (ਗੁਰਦਾਸਪੁਰ ਰੋਡ ਬਟਾਲਾ) ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਬਰਸੀ ਸਮਾਗਮ ਸਬੰਧੀ ਜਥੇਦਾਰ ਬਾਬਾ ਨਾਮਦੇਵ ਮੁੱਖ ਸੇਵਾਦਾਰ ਗੁਰਦੁਆਰਾ ਬੋਹੜੀ ਸਾਹਿਬ ਛੋਟੇ ਘੁੰਮਣਾਂ ਵਾਲਿਆਂ ਨੇ ਦੱਸਿਆ ਕਿ ਬਰਸੀ ਸਮਾਗਮ ਦੀਆਂ ਤਿਆਰੀਆਂ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ | 12 ਜੂਨ ਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨਾਂ ਦੇ ਭੋਗ 14 ਜੂਨ ਨੂੰ ਪਾਏ ਜਾਣਗੇ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਨੇ ਜਾਣਗੇ | ਦੀਵਾਨਾਂ 'ਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀਏ ਹਾਜ਼ਰੀਆਂ ਭਰਨਗੇ |