ਘੱਲੂਘਾਰਾ ਸਾਹਿਬ, 26 ਮਈ (ਪਰਮ ਮਿਨਹਾਸ)-ਹਲਕਾ ਕਾਦੀਆਂ ਦੇ ਪਿੰਡ ਸਹਾਏਪੁਰ ਵਿਖੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵਾਲਿਆਂ ਨੇ ਸੰਗਤਾਂ ਵਿਚ ਹਾਜ਼ਰੀ ਭਰੀ | ਇਸ ਮੌਕੇ ਉਨ੍ਹਾਂ ਗੁਰੂ ਸਾਹਿਬਾਂ ਦੇ ਜੀਵਨ ਬਾਰੇ ਕਥਾ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ 6 ਜੂਨ ਨੂੰ ਦਮਦਮੀ ਟਕਸਾਲ ਮਹਿਤਾ ਵਿਖੇ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਤੇ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਮਨਾਇਆ ਜਾਂਦਾ ਹੈ | ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਸ਼ਹੀਦੀ ਸਮਾਗਮਾਂ 'ਚ ਹਾਜ਼ਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ | ਇਸ ਮੌਕੇ ਸੇਵਾ ਮੁਕਤ ਡੀਐਸਪੀ ਸੁੱਚਾ ਸਿੰਘ, ਗੁਰਦੁਆਰਾ ਪ੍ਰਧਾਨ ਕਸ਼ਮੀਰ ਸਿੰਘ, ਸਾਬਕਾ ਸਰਪੰਚ ਗੁਰਬਚਨ ਸਿੰਘ ਸੁਲਤਾਨਪੁਰ, ਸੁਖਵਿੰਦਰ ਸਿੰਘ ਭਰੋਹਾਰਨੀ, ਬਲਜਿੰਦਰ ਸਿੰਘ, ਮਨਦੀਪ ਸਿੰਘ, ਜਸਵੰਤ ਸਿੰਘ ਕਾਹਲੋਂ, ਸੇਵਾ ਮੁਕਤ ਇੰਸਪੈਕਟਰ ਜਗਦੀਪ ਸਿੰਘ, ਨਰਮੀਤ ਸਿੰਘ ਮਿਨਹਾਸ, ਸਰਬਜੀਤ ਸਿੰਘ, ਬਿਕਰਮਜੀਤ ਸਿੰਘ, ਮੁਲਖਾ ਸਿੰਘ, ਡਾ. ਰਜਿੰਦਰ ਸਿੰਘ, ਵੀਰ ਸਿੰਘ, ਕੇਵਲ ਸਿੰਘ, ਸਤਨਾਮ ਸਿੰਘ ਜਫਰਵਾਲ, ਦਵਿੰਦਰ ਸਿੰਘ ਤਿੱਬੜ, ਰਮਨਦੀਪ ਸਿੰਘ, ਨਿਰਮਲ ਸਿੰਘ, ਜੋਬਨਪ੍ਰੀਤ ਸਿੰਘ ਆਦਿ ਹਾਜ਼ਰ ਸਨ |