12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਮੁੱਖ ਸਿੰਘ ਦੀ ਬਰਸੀ ਮਨਾਈ <br/>

Ad Position 21
No active advertisement
ਕਥਾ ਘਰ ਬਾਬਾ ਬਕਾਲਾ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਮੁੱਖ ਸਿੰਘ ਦੀ ਸਲਾਨਾ ਬਰਸੀ ਮੌਕੇ ਤਰਨਾ ਦਲ ਮੁਖੀ ਸਿੰਘ ਸਾਹਿਬ ਦੇ 16ਵੇਂ ਮੁਖੀ ਜਥੇਦਾਰ ਬਾਬਾ ਜੋਗਾ ਸਿੰਘ, ਬਾਬਾ ਅਵਤਾਰ ਸਿੰਘ ਦਲ ਬਿਧੀ ਚੰਦ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ, ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਸੁੱਖਾ ਸਿੰਘ ਤੇ ਹੋਰ ਸੰਤ ਮਹਾਂਪੁਰਖ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 27-05-2026
ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਮੁੱਖ ਸਿੰਘ ਦੀ ਬਰਸੀ ਕਥਾ ਘਰ ਸਰੋਵਰ ਬਾਬਾ ਗੁਰਮੁੱਖ ਸਿੰਘ ਜੀ, ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਈ ਗਈ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ, ਜਿਸ ਵਿਚ ਉੱਘੇ ਰਾਗੀ ਢਾਡੀ ਅਤੇ ਕਵੀਸ਼ਰਾਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਅਵਤਾਰ ਸਿੰਘ ਦਲ ਬਾਬਾ ਬਿਧੀ ਚੰਦ ਸੁਰ ਸਿੰਘ ਵਾਲੇ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਵਿਚ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਦਾ ਸ਼ਾਨਮੱਤਾ ਇਤਿਹਾਸ ਹੈ | ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਮੁੱਖ ਸਿੰਘ ਜੀ ਵਰਗੇੇੇ ਮਹਾਂਪੁਰਖਾਂ ਨੇ ਤਰਨਾ ਦਲ ਰਾਹੀਂ ਸਮੁੱਚੀ ਮਾਨਵਤਾ ਦੀ ਸੇਵਾ ਕੀਤੀ ਹੈ ਅਤੇ ਅੱਜ ਬਾਬਾ ਜੀ ਨੂੰ ਸੱਚੀ ਇਹੀ ਸ਼ਰਧਾਂਜ਼ਲੀ ਹੋਵੇਗੀ ਕਿ ਆਪਣੀ ਨੌਜਵਾਨ ਪਨੀਰੀ ਨੂੰ ਨਸ਼ਿਆਂ ਤੇ ਪਤਿਤਪੁਣੇ ਤੋਂ ਬਚਾ ਕੇ ਗੁਰਬਾਣੀ ਅਤੇ ਗੁਰੂ ਦੇ ਧਾਰਨੀ ਬਣਾਈਏ | ਇਸ ਮੌਕੇ ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲੇ, ਮਹੰਤ ਜੈਮਲ ਸਿੰਘ ਗੋਇੰਦਵਾਲ ਸਾਹਿਬ, ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ), ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ- ਇੰਦਰਜੀਤ ਸਿੰਘ-ਕਰਨਬੀਰ ਸਿੰਘ-ਨਵਜੋਤ ਸਿੰਘ (ਨੀਡਜ਼ ਹੌਲਸੇਲ ਸਟੋਰ), ਜ: ਜਰਨੈਲ ਸਿੰਘ ਚੀਮਾਂਬਾਠ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਮਨਜੀਤ ਸਿੰਘ ਕਥਾ ਵਾਚਕ, ਜਸਪ੍ਰੀਤ ਸਿੰਘ ਗੋਰਾ ਮੁਖੀ ਹਿੰਦ ਦੀ ਚਾਦਰ ਬਿਰਧ ਆਸ਼ਰਮ, ਪਿ੍ੰ: ਦਿਲਬਾਗ ਸਿੰਘ ਮਾਨ, ਪਿ੍ੰਸੀਪਲ ਦਿਲਬਾਗ ਸਿੰਘ ਭੁੱਲਰ, ਪਿ੍ੰਸੀਪਲ ਕੁਲਬੀਰ ਸਿੰਘ ਮਾਨ, ਬਾਬਾ ਬਲਰਾਜ ਸਿੰਘ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ, ਮਹੰਤ ਸਤਨਾਮ ਸਿੰਘ ਬਿੱਲਾ, ਬਾਬਾ ਭਗਤ ਸਿੰਘ ਜੇ.ਸੀ.ਬੀ. ਵਾਲੇ, ਅੰਮਿ੍ਤਪਾਲ ਸਿੰਘ ਚੀਮਾਂਬਾਠ, ਮਾ: ਜੁਝਾਰ ਸਿੰਘ ਝਾੜੂ ਨੰਗਲ, ਚਰਨ ਸਿੰਘ ਚੰਨਾ ਪਹਿਲਵਾਨ ਵਡਾਲਾ, ਸਰਪੰਚ ਦਲਜੀਤ ਸਿੰਘ ਭੱਪੀ ਵਡਾਲਾ, ਰਵਿੰਦਰ ਸਿੰਘ ਰਵੀ ਚੀਮਾਂਬਾਠ, ਸਰਬਜੀਤ ਸਿੰਘ ਸੰਧੂ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਬਲਬੀਰ ਸਿੰਘ ਬਾਊ, ਗਿਆਨੀ ਦਲਜੀਤ ਸਿੰਘ, ਬਾਬਾ ਤਰਾਨ ਸਿੰਘ, ਬਾਬਾ ਸ਼ੇਰ ਸਿੰਘ ਚੱਬਾ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਮੁਖੀ ਸਾਹਿਬਾਨਾਂ ਨੇ ਹਾਜ਼ਰੀਆਂ ਭਰੀਆਂ | ਆਖ਼ਰ ਵਿਚ ਇਸ ਮੌਕੇ ਤਰਨਾ ਦਲ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ 16ਵੇਂ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਨੇ ਸਮੂਹ ਆਈਆਂ ਜਥੇਬੰਦੀਆਂ ਦੇ ਸਿੰਘਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੁਜਾਨਪੁਰ ਦੇ ਵਾਰਡ ਨੰਬਰ-4 ਵਿਚ ਵੋਟਿੰਗ ਦੌਰਾਨ ਹੰਗਾਮਾ ਹੋਇਆ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ 'ਚ ਲੱਗਣ ਲੱਗੇ ਵੱਡੇ-ਵੱਡੇ ਜਾਮ <br/>
Ad Position 24