ਪਠਾਨਕੋਟ, 26 ਮਈ (ਸੁਮਿਤ)-ਪਠਾਨਕੋਟ 'ਚ ਮਹਿਲਾ ਆਸ਼ਾ ਵਰਕਰਾਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਦੌਰਾਨ ਆਸ਼ਾ ਵਰਕਰਾਂ ਨੇ ਸਰਕਾਰ ਤੇ ਸਿਹਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਉਠਾਈ | ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਯੋਗ ਮਾਨਦੇਹ, ਪੱਕੀ ਨੌਕਰੀ ਤੇ ਹੋਰ ਸਹੂਲਤਾਂ ਤੋਂ ਵੰਚਿਤ ਰੱਖਿਆ ਜਾ ਰਿਹਾ ਹੈ | ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਸ਼ਾ ਵਰਕਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ 'ਚ ਮਹਿਲਾ ਕਰਮਚਾਰੀ ਮੌਜੂਦ ਰਹੀਆਂ | ਉਨ੍ਹਾਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਕੇ ਰਾਹਤ ਪ੍ਰਦਾਨ ਕੀਤੀ ਜਾਵੇ |