ਬਟਾਲਾ, 27 ਮਈ (ਸਤਿੰਦਰ ਸਿੰਘ)-ਬਟਾਲਾ ਹਲਕੇ ਤੋਂ ਸੀਨੀਅਰ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਬਟਾਲਾ ਦੇ ਵੋਟਰਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਭਰ ਗਰਮੀ ਦੇ ਬਾਵਜੂਦ ਵਧ ਚੜ੍ਹ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ | ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਤੇ ਮਿਹਨਤੀ ਵਰਕਰਾਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਨਗਰ ਕੌਂਸਲ ਚੋਣਾਂ ਵਿਚ ਦਿਨ-ਰਾਤ ਇਕ ਕਰ ਕੇ ਪਾਰਟੀ ਤੇ ਬਟਾਲਾ ਵਾਸੀਆਂ ਦੀ ਆਵਾਜ਼ ਮਜ਼ਬੂਤ ਕੀਤੀ | ਉਨ੍ਹਾਂ ਕਿਹਾ ਕਿ ਬਟਾਲਾ ਦੇ ਸੂਝਵਾਨ ਵੋਟਰਾਂ ਨੇ ਬੜੇ ਹੀ ਅਮਨ-ਸਾਂਤੀ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਪੂਰਨ ਭਰੋਸਾ ਹੈ ਕਿ ਨਗਰ ਨਿਗਮ ਚੋਣਾਂ 'ਚ ਜਿੱਤ ਕਾਂਗਰਸ ਪਾਰਟੀ ਦੀ ਹੋਵੇਗੀ |