ਬਟਾਲਾ, 27 ਮਈ (ਸਤਿੰਦਰ ਸਿੰਘ)-ਚੋਣ ਆਬਜ਼ਰਵਰ ਗੁਰਦਾਸਪੁਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ-ਵਧੀਕ ਮੁੱਖ ਪ੍ਰਸ਼ਾਸਕ ਪੁੱਡਾ ਨੇ ਸਥਾਨਕ ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦਾ ਵਿਸ਼ੇਸ਼ ਦੌਰਾ ਕੀਤਾ ਤੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ (ਸਾਬਕਾ ਉਪ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ) ਨਾਲ ਮੁਲਾਕਾਤ ਕੀਤੀ | ਇਸ ਮੌਕੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਨੇ ਸਭ ਤੋਂ ਪਹਿਲਾਂ ਡੀ.ਏ.ਵੀ. ਪਰੰਪਰਾ ਅਨੁਸਾਰ ਸ਼੍ਰੀ ਰਾਕੇਸ਼ ਪੋਪਲੀ ਦਾ ਸਨਮਾਨ ਕੀਤਾ | ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਨੇ ਅੱਗੇ ਦੱਸਿਆ ਕਿ ਸ਼੍ਰੀ ਰਾਕੇਸ਼ ਪੋਪਲੀ ਨੇ ਡੀ.ਏ.ਵੀ. ਕਾਲਜ ਵਿਖੇ ਭੌਤਿਕ ਵਿਗਿਆਨ ਪ੍ਰੋਫੈਸਰ ਵਜੋਂ ਸੇਵਾ ਨਿਭਾਈ ਤੇ ਵਰਤਮਾਨ ਵਿਚ ਇਕ ਸਮਰੱਥ ਪ੍ਰਸ਼ਾਸਕ ਵਜੋਂ ਪੰਜਾਬ 'ਚ ਵੱਖ-ਵੱਖ ਪ੍ਰਸ਼ਾਸਕੀ ਕਾਰਜਾਂ ਵਿਚ ਅਨਮੋਲ ਯੋਗਦਾਨ ਪਾ ਰਹੇ ਹਨ | ਇਸ ਮੌਕੇ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਦੀ ਅਗਵਾਈ ਹੇਠ ਕਾਲਜ ਵਲੋਂ ਕੀਤੀ ਜਾ ਰਹੀ ਤਰੱਕੀ ਤੇ ਪ੍ਰਾਪਤ ਕੀਤੀਆਂ ਜਾ ਰਹੀਆਂ ਅਕਾਦਮਿਕ ਤੇ ਸੱਭਿਆਚਾਰਕ ਪ੍ਰਾਪਤੀਆਂ ਦੀ ਬਹੁਤ ਪ੍ਰਸ਼ੰਸਾ ਕੀਤੀ | ਇਸ ਮੌਕੇ ਪ੍ਰੋ. ਸੁਮਨਪ੍ਰੀਤ ਕੌਰ, ਡਾ. ਗੁਰਵੰਤ ਸਿੰਘ ਅਤੇ ਡਾ. ਸਰੋਜ ਬਾਲਾ ਮੌਜੂਦ ਸਨ |