02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਦੇ ਵਿਰੁੱਧ ਸਾਰਾ ਸਰਕਾਰੀਤੰਤਰ ਇਕੱਠਾ ਹੋਇਆ-ਬਾਜਵਾ <br/>

Ad Position 21
No active advertisement
ਅਜੀਤ ਡੈਸਕ 28-05-2026
ਬਟਾਲਾ, 27 ਮਈ (ਸਤਿੰਦਰ ਸਿੰਘ)-ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਅਤੇ ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਤਕਰੀਬਨ ਪਿਛਲੇ 29 ਸਾਲਾ ਤੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਵਿਚ ਜ਼ੇਲ੍ਹ 'ਚ ਬੰਦ ਹੈ | ਇਸ ਦੌਰਾਨ ਉਸ ਨੇ ਕਦੇ ਵੀ ਪੈਰੋਲ ਦੀ ਮੰਗ ਨਹੀਂ ਕੀਤੀ ਹੈ | ਹੁਣ ਜਥੇਦਾਰ ਹਵਾਰਾ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗੜ੍ਹ 'ਚ ਪਟੀਸ਼ਨ ਪਾ ਕੇ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ 4 ਹਫ਼ਤਿਆਂ ਦੀ ਪੈਰੋਲ ਮੰਗੀ ਹੈ, ਜਿਸ 'ਤੇ ਹਾਈਕੋਰਟ ਵਿਚ ਸੀ.ਬੀ.ਆਈ. ਨੇ ਆਪਣੇ ਜਵਾਬ ਵਿਚ ਪੈਰੋਲ ਦਾ ਸਖ਼ਤ ਵਿਰੋਧ ਕੀਤਾ | ਸ: ਬਾਜਵਾ ਨੇ ਕਿਹਾ ਕਿ ਜਦੋਂ ਵੀ ਬੰਦੀ ਸਿੰਘਾਂ ਦੀ ਪੈਰੋਲ ਜਾਂ ਰਿਹਾਈ ਦੀ ਕੋਈ ਗੱਲ ਆਉਂਦੀ ਹੈ ਤਾਂ ਸਾਰਾ ਸਰਕਾਰੀਤੰਤਰ ਵਿਰੋਧ ਵਿਚ ਖੜਾ ਹੋ ਜਾਂਦਾ ਹੈ | ਭਾਵੇਂ ਉਹ ਕੇਂਦਰ ਸਰਕਾਰ ਹੋਵੇ ਜਾਂ ਪੰਜਾਬ ਸਰਕਾਰ | ਇਨ੍ਹਾਂ ਦੀ ਸਿੱਖਾ ਪ੍ਰਤੀ ਨੀਤੀ ਇਕ ਹੀ ਹੈ | ਉਨ੍ਹਾਂ ਕਿਹਾ ਕਿ 32- 35 ਸਾਲਾਂ ਤੋਂ ਜ਼ੇਲ੍ਹਾਂ ਵਿਚ ਬੰਦ ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਈ ਨਾ ਦੇ ਕੇ ਕੇਂਦਰ ਦੀ ਭਾਜਪਾ ਸਰਕਾਰ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕਰ ਰਹੀ ਹੈ | ਜਦ ਕਿ ਸੌਦਾ ਸਾਧ ਨੂੰ 16ਵੀਂ ਵਾਰ ਮੁੜ ਪੈਰੋਲ ਦਿੱਤੀ ਗਈ ਹੈ, ਜਿਹੜਾ ਸੰਗੀਨ ਅਪਰਾਧਿਕ ਮਾਮਲਿਆਂ ਵਿਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ | ਸ: ਬਾਜਵਾ ਨੇ ਕਿਹਾ ਕਿ ਸਰਕਾਰਾਂ ਦੇ ਅਜਿਹੇ ਵਤੀਰੇ ਤੋਂ ਸਿੱਖ ਪੰਥ ਵਿਚ ਭਾਰੀ ਰੋਸ ਹੈ |

Ad Position 22
No active advertisement
ਪਿਛਲੀ ਖ਼ਬਰ ਪਵਨ ਕੁਮਾਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਵੱਖ-ਵੱਖ ਕੋਰਸਾਂ 'ਚ ਦਾਖ਼ਲਾ ਸ਼ੁਰੂ <br/> ਅਗਲੀ ਖ਼ਬਰ ਐੱਸ.ਐੱਲ. ਬਾਵਾ ਕਾਲਜ ਵਿਖੇ ਚੋਣ ਆਬਜ਼ਰਵਰ ਦਾ ਸਨਮਾਨ <br/>
Ad Position 24