02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਹਿਮਾਲਿਆ ਮਾਡਰਨ ਸੀਨੀ.ਸੈਕੰ.ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 28-05-2026
ਗੁਰਦਾਸਪੁਰ, 27 ਮਈ (ਚੱਕਰਾਜਾ)-ਹਿਮਾਲਿਆ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਸੇਵਾ ਭਾਰਤੀ ਸੰਸਥਾ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ 10ਵੀਂ ਤੇ 12ਵੀਂ ਬੋਰਡ ਪ੍ਰੀਖਿਆਵਾਂ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਸੰਸਥਾ ਦੇ ਮੈਂਬਰਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਮਿਹਨਤ ਕਰਨ ਵਾਲੇ ਬੱਚੇ ਹੀ ਭਵਿੱਖ 'ਚ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਪਿ੍ੰਸੀਪਲ ਰੰਜੂ ਸੈਣੀ ਨੇ ਸੇਵਾ ਭਾਰਤੀ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਬੱਚਿਆਂ ਦਾ ਮਨੋਬਲ ਵਧਦਾ ਹੈ ਅਤੇ ਉਹ ਹੋਰ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਹੁੰਦੇ ਹਨ | ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਪਿੰਡ ਐਨੋਕੋਟ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ <br/> ਅਗਲੀ ਖ਼ਬਰ ਧਾਰੀਵਾਲ ਸ਼ਹਿਰ 'ਚ ਇੰਡੀਅਨ ਓਵਰਸੀਜ਼ ਬੈਂਕ ਸ਼ਾਖਾ ਧਾਰੀਵਾਲ ਦਾ ਉਦਘਾਟਨ
Ad Position 24