ਬਟਾਲਾ, 27 ਮਈ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ, ਉਪ ਚੇਅਰਮੈਨ ਐੱਸ.ਸੀ. ਵਿੰਗ ਪੰਜਾਬ ਤੇ ਜਨਰਲ ਸਕੱਤਰ ਕਿਸਾਨ ਵਿੰਗ ਪੰਜਾਬ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਹਲਕੇ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ | ਇਸੇ ਤਹਿਤ ਹੀ ਉਨ੍ਹਾਂ ਵਲੋਂ ਪਿੰਡ ਐਨੋਕੋਟ ਛੋਟੇ ਵਿਖੇ ਕਾਂਗਰਸੀ ਆਗੂ ਹਰਭਜਨ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਸ਼ਾਹਬਾਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਕਰਜ਼ੇ ਹੇਠਾਂ ਨੱਪ ਦਿੱਤਾ ਹੈ | ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਜਿੰਨਾ ਚਿਰ ਵੀ ਕਾਂਗਰਸ ਪਾਰਟੀ ਦੀ ਸਰਕਾਰ ਰਹੀ, ਪੰਜਾਬ ਦੇ ਲੋਕਾਂ ਨੂੰ ਸੁੱਖ-ਸਹੂਲਤਾਂ ਮਿਲਦੀਆਂ ਰਹੀਆਂ ਤੇ ਐੱਸ.ਸੀ. ਭਾਈਚਾਰੇ ਨੂੰ ਕਾਂਗਰਸ ਸਰਕਾਰ ਵੇਲੇ ਵੱਡਾ ਮਾਣ-ਸਤਿਕਾਰ ਮਿਲਦਾ ਰਿਹਾ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕ ਵੱਡੇ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ ਅਤੇ ਪੰਜਾਬ ਦੇ ਲੋਕਾਂ ਨੂੰ ਮੁੜ ਸੁੱਖ-ਸਹੂਲਤਾਂ ਮਿਲਣਗੀਆਂ | ਉਨ੍ਹਾਂ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਕਿਹਾ ਕਿ ਤਗੜੇ ਹੋ ਕੇ ਪਿੰਡਾਂ 'ਚ ਕਾਂਗਰਸ ਪਾਰਟੀ ਦੇ ਹੱਕ 'ਚ ਮੁਹਿੰਮ ਸ਼ੁਰੂ ਕਰਨ ਤੇ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਤਾਂ ਜੋ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਸਕੇ | ਇਸ ਮੌਕੇ ਹਰਭਜਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਹਰਵਿੰਦਰਪਾਲ ਸਿੰਘ ਸ਼ਾਹਬਾਦ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਸਰਵਣ ਸਿੰਘ, ਬਲਬੀਰ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਲਖਵਿੰਦਰ ਸਿੰਘ ਸਿੱਧੂ, ਕਵਲਜੀਤ ਸਿੰਘ, ਲਵਪ੍ਰੀਤ ਸਿੰਘ, ਸੰਤੋਸ਼ ਮਸੀਹ ਆਦਿ ਹਾਜ਼ਰ ਸਨ |