01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਵੱਡੇ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 28-05-2026
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੋਹਲ ਦੀ ਅਗਵਾਈ ਹੇਠ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਸੂਬਾ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ | ਜਿਸ ਸਬੰਧੀ ਅੱਜ ਜ਼ਿਲ੍ਹਾ ਇਕਾਈ ਵਲੋਂ ਸਿਵਲ ਸਰਜਨ ਡਾ: ਮਹੇਸ਼ ਪ੍ਰਭਾਕਰ ਤੇ ਸਹਾਇਕ ਸਿਵਲ ਸਰਜਨ ਡਾ: ਪ੍ਰਭਜੋਤ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਸਬੰਧੀ ਅਮਰਜੀਤ ਸਿੰਘ ਸੋਹਲ ਨੇ ਦੱਸਿਆ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕੇਡਰ ਦੇ ਨਾਮ ਬਦਲੀ, ਵਰਦੀ ਭੱਤਾ, ਐਫ.ਟੀ.ਏ, ਡਾਈਟ ਭੱਤਾ ਲਗਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਨਵ-ਨਿਯੁਕਤ ਸਿਹਤ ਕਾਮਿਆਂ ਦਾ ਪਰਖ ਕਾਲ ਸਮਾਂ ਘਟਾਉਣ ਤੇ ਮਾਨਯੋਗ ਹਾਈਕੋਰਟ ਦੇ ਫੈਸਲੇ ਨੂੰ ਜਰਨਾਲਾਈਜ ਕਰਕੇ ਤਨਖ਼ਾਹ ਸਕੇਲ ਸੋਧਣ ਸਮੇਤ ਕਈ ਮੰਗਾਂ ਲਈ ਸਿਹਤ ਮੰਤਰੀ ਪੰਜਾਬ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ ਅਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ | ਪਰ ਹਰ ਵਾਰ ਉਨ੍ਹਾਂ ਵਲੋਂ ਮੰਗਾਂ 'ਤੇ ਸਹਿਮਤੀ ਪ੍ਰਗਟਾਉਂਦੇ ਹੋਏ ਫਿਰ ਮੰਗਾਂ ਨੂੰ ਲਟਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ ਜੋ ਮੰਦਭਾਗੀ ਗੱਲ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਹੁਣ ਵੱਡੇ ਸੰਘਰਸ਼ ਦੇ ਰਾਹ 'ਤੇ ਹੈ | ਜਿਸ ਤਹਿਤ ਪਹਿਲਾਂ ਜ਼ਿਲ੍ਹਾ ਹੈੱਡ ਕੁਆਟਰਾਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ ਤੇ ਉਸ ਤੋਂ ਬਾਅਦ ਜੇਕਰ ਮੰਗਾਂ ਨਾ ਮੰਨੀਆਂ ਤਾਂ 4 ਜੂਨ 2026 ਨੂੰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਰਣਜੀਤ ਬਾਗ਼ ਬਲਦੇਵ ਸਿੰਘ, ਬਲਾਕ ਪ੍ਰਧਾਨ ਨੌਸ਼ਿਹਰਾ ਮੱਝਾ ਸਿੰਘ ਜਤਿੰਦਰ ਸਿੰਘ, ਪ੍ਰਧਾਨ ਬਲਾਕ ਕਲਾਨੌਰ ਸਤਵਿੰਦਰ ਸਿੰਘ, ਬਲਾਕ ਪ੍ਰਧਾਨ ਕਾਹਨੂੰਵਾਨ ਅਮਲੋਕ ਸਿੰਘ, ਹੈਲਥ ਇੰਸਪੈਕਟਰ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਯਮਬੱਧ ਜੀਵਨ ਜਿਊਣ ਦੇ ਰਹੱਸ ਅਗਲੀ ਖ਼ਬਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਪਿੰਡ ਐਨੋਕੋਟ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ <br/>
Ad Position 24