01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰ, ਮੁਲਾਜ਼ਮ ਤੇ ਕਿਸਾਨ ਹਿਤੈਸ਼ੀ ਰਹੀ ਹੈ-ਵਿਧਾਇਕ ਪਾਹੜਾ <br/>

Ad Position 21
No active advertisement
ਅਜੀਤ ਡੈਸਕ 28-05-2026
ਗੁਰਦਾਸਪੁਰ, 27 ਮਈ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਦਾ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਹਿਤੈਸ਼ੀ ਚਿਹਰਾ ਨੰਗਾ ਹੋ ਗਿਆ ਹੈ ਤੇ ਸਰਕਾਰ ਲੋਕਾਂ ਨਾਲ ਕੀਤੇ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਸੀ ਜੋ 4 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਕੀਤੇ ਵਾਅਦੇ ਪੂਰੇ ਕਰਨ 'ਚ ਅਸਫ਼ਲ ਰਹੀ ਹੈ | ਜਦੋਂ ਕਿ ਇਹ ਸਰਕਾਰ ਇਕ ਹੀ ਬਹਾਨਾ ਲਗਾ ਰਹੀ ਹੈ ਕਿ ਪਿਛਲੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਪੁਰਾਣਾ ਸ਼ਾਲਾ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰੀ ਤੇ ਸੇਵਾ ਮੁਕਤ ਮੁਲਾਜ਼ਮ ਮਹਿੰਗਾਈ ਭੱਤੇ ਦੇ ਬਕਾਏ ਲੈਣ ਲਈ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ | ਇੱਥੋਂ ਤੱਕ ਕਿ ਮਾਣਯੋਗ ਅਦਾਲਤ ਨੇ ਵੀ ਮਹਿੰਗਾਈ ਭੱਤਾ ਦੇਣ ਲਈ 30 ਜੂਨ ਤੱਕ ਦਾ ਸਮਾਂ ਨਿਸ਼ਚਿਤ ਕੀਤਾ ਸੀ | ਵਿਧਾਇਕ ਪਾਹੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੰੂ ਜਿਥੇ ਸਾਲ 2023 ਤੋਂ ਮਹਿੰਗਾਈ ਭੱਤਾ ਨਹੀਂ ਦੇ ਰਹੀ ਤੇ ਉਸ ਦੇ ਨਾਲ ਨਾਲ ਮੁਲਾਜ਼ਮਾਂ ਨੰੂ ਪੇਅ ਕਮਿਸ਼ਨ ਦਾ ਬਕਾਇਆ ਵੀ ਅਜੇ ਤੱਕ ਜਾਰੀ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੰੂ ਨਾ ਮੰਨ ਕੇ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਮੁਲਾਜ਼ਮ, ਮਜ਼ਦੂਰ ਤੇ ਕਿਸਾਨ ਹਿਤੈਸ਼ੀ ਰਹੀ ਹੈ ਤੇ ਲੋਕ ਵੀ ਪੰਜਾਬ ਅੰਦਰ 2027 ਦੀਆਂ ਹੋਣ ਵਾਲੀਆਂ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜਨਰਲ ਬਾਡੀ ਮੀਟਿੰਗ 'ਚ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ <br/> ਅਗਲੀ ਖ਼ਬਰ ਅਮਰੀਕ ਸਿੰਘ ਪਰਮਾਰ ਰੰਗੜ ਨੰਗਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ
Ad Position 24