01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਦਿਹਾਤੀ ਸੰਪਰਕ ਸੜਕਾਂ 'ਤੇ ਪ੍ਰੀਮਿਕਸ ਨਾ ਪੈਣ ਕਾਰਨ ਜਨਤਾ ਤੇ ਕਿਸਾਨਾਂ 'ਚ ਮਚੀ ਹਾਹਾਕਾਰ <br/>

Ad Position 21
No active advertisement
ਅਜੀਤ ਡੈਸਕ 28-05-2026
ਗੁਰਦਾਸਪੁਰ, 27 ਮਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੀਆਂ ਦਿਹਾਤੀ ਸੰਪਰਕ ਸੜਕਾਂ 'ਤੇ ਮੋਟਾ ਪੱਥਰ ਪਿਛਲੇ 6 ਮਹੀਨਿਆਂ ਤੋਂ ਪਹਿਲਾਂ ਪਾਇਆ ਗਿਆ ਸੀ ਜੋ ਹੁਣ ਉੱਖੜ ਗਿਆ ਹੈ, ਜਿਸ ਨਾਲ ਰਾਹਗੀਰਾਂ ਦਾ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ | ਸੜਕਾਂ 'ਤੇ ਪ੍ਰੀਮਿਕਸ ਨਾ ਪੈਣ ਕਾਰਨ ਇਲਾਕੇ ਦੇ ਲੋਕਾਂ ਤੇ ਕਿਸਾਨਾਂ 'ਚ ਹਾਹਾਕਾਰ ਮਚੀ ਹੋਈ ਹੈ | ਪਰ ਇਸ ਪਾਸੇ ਸਬੰਧਿਤ ਵਿਭਾਗ ਦਾ ਧਿਆਨ ਨਹੀਂ ਹੈ | ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਰਮਨ ਕੁਮਾਰ, ਬਨਾਰਸੀ ਦਾਸ, ਸਾਬਕਾ ਸਰਪੰਚ ਹਰਭਜਨ ਸਿੰਘ ਨਵਾਂ ਪਿੰਡ ਬਹਾਦਰ, ਕਰਨਜੀਤ ਸਿੰਘ ਮੁਲਤਾਨੀ, ਪ੍ਰੀਤਮ ਸਿੰਘ ਠਾਕੁਰ ਨੇ ਦੱਸਿਆ ਕਿ ਗਾਜੀਕੋਟ ਤੋਂ ਪੁਲ ਤਿੱਬੜੀ, ਨੌਸ਼ਹਿਰਾ ਤੋਂ ਨਵਾਂ ਪਿੰਡ ਬਹਾਦਰ ਤੇ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨੰੂ ਜਾਂਦੀ ਸੰਪਰਕ ਸੜਕ 'ਤੇ ਮੋਟਾ ਪੱਥਰ ੳੱੁਖੜਨ ਨਾਲ ਵਾਹਨ ਚਾਲਕਾਂ ਤੇ ਲੋਕਾਂ ਨੰੂ ਭਾਰੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ ਤੇ ਗੁਰਦੁਆਰਾ ਸਾਹਿਬ, ਬਾਬਾ ਢੇਰੂਆਣਾ ਮੰਦਿਰ ਜਾਂਦੇ ਸ਼ਰਧਾਲੂਆਂ ਨੰੂ ਵੀ ਮੁਸ਼ਕਿਲ ਆਉਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਨੰੂ ਵੀ ਮਿਲੇ ਹਨ, ਉਹ ਵੀ ਹੱਲ ਕਰਵਾਉਣ ਤੋਂ ਅਸਮਰਥ ਹਨ | ਉਨ੍ਹਾਂ ਦੱਸਿਆ ਕਿ ਪੁਰਾਣਾ ਸ਼ਾਲਾ ਤੋਂ ਪੰਡੋਰੀ ਮਹੰਤਾਂ ਨੰੂ ਜਾਂਦੀ ਸੜਕ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ ਹੈ | ਪਰ ਉਸ ਦਾ ਕੰਮ ਵੀ ਅਜੇ ਤੱਕ ਚਾਲੂ ਨਹੀਂ ਹੋ ਸਕਿਆ | ਸੜਕ 'ਤੇ ਡੂੰਘੇ ਟੋਏ ਪੈਣ ਕਾਰਨ ਲੋਕਾਂ ਦਾ ਲੰਘਣਾ ਮੁਹਾਲ ਹੋਇਆ ਪਿਆ ਹੈ | ਉਨ੍ਹਾਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਪਾਸੋਂ ਮੰਗ ਕੀਤੀ ਕਿ ਜਿਨ੍ਹਾਂ ਸੜਕਾਂ 'ਤੇ ਮੋਟਾ ਪੱਥਰ ਪਿਆ ਹੈ, ਉਸ 'ਤੇ ਪ੍ਰੀਮਿਕਸ ਪਾਉਣ ਲਈ ਲੋਕ ਨਿਰਮਾਣ ਵਿਭਾਗ ਜਾਂ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨੰੂ ਹਦਾਇਤਾਂ ਜਾਰੀ ਕਰਕੇ ਕੰਮ ਫ਼ੌਰੀ ਨੇਪਰੇ

Ad Position 22
No active advertisement
ਪਿਛਲੀ ਖ਼ਬਰ ਲਿੰਕ ਰੋਡ ਦੀ ਮੁਰੰਮਤ ਸੰਬੰਧੀ ਗ੍ਰਾਮ ਸੁਧਾਰ ਸਭਾ ਬਹਿਰਾਮਪੁਰ ਤੇ ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐਸ.ਡੀ.ਓ ਪੰਜਾਬ ਮੰਡ... ਅਗਲੀ ਖ਼ਬਰ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ 'ਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ <br/>
Ad Position 24