01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਏ.ਐੱਸ.ਆਈ. ਜੋਗਾ ਸਿੰਘ ਘਣੀਏ-ਕੇ-ਬਾਂਗਰ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

Ad Position 21
No active advertisement
ਅਜੀਤ ਡੈਸਕ 28-05-2026
ਫ਼ਤਹਿਗੜ੍ਹ ਚੂੜੀਆਂ, 27 ਮਈ (ਅਵਤਾਰ ਸਿੰਘ ਰੰਧਾਵਾ)-ਬੀਤੇ ਕੁਝ ਦਿਨ ਪਹਿਲਾਂ ਪਿੰਡ ਘਣੀਏ-ਕੇ-ਬਾਂਗਰ ਦੇ ਪੰਜਾਬ ਪੁਲਿਸ ਦੇ ਏ.ਐੱਸ.ਆਈ. ਜੋਗਾ ਸਿੰਘ ਦਾ ਮੋਪਿਡ ਉਪਰ ਅੰਮਿ੍ਤਸਰ ਨੂੰ ਡਿਊਟੀ ਲਈ ਜਾਂਦੇ ਸਮੇਂ ਪਿੰਡ ਹਮਜੇ ਕੋਲ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਉਸ ਦਾ ਅੰਤਿਮ ਸੰਸਕਾਰ ਅੱਜ ਸੈਂਕੜੇ ਸੇਜਲ ਅੱਖਾਂ ਨਾਲ ਜੱਦੀ ਪਿੰਡ ਘਣੀਏ-ਕੇ-ਬਾਂਗਰ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਮਿ੍ਤਕ ਏ.ਐੱਸ.ਆਈ. ਜੋਗਾ ਸਿੰਘ ਦੇ ਬੇਟਾ ਤੇ ਬੇਟੀ ਕੈਨੇਡਾ ਰਹਿੰਦੇ ਸਨ, ਉਨ੍ਹਾਂ ਦੇ ਆਉਣ 'ਤੇ ਅੰਤਿਮ ਸੰਸਕਾਰ ਵੇਲੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ | ਇਸ ਮੌਕੇ ਏ.ਐੱਸ.ਆਈ. ਜੋਗਾ ਸਿੰਘ ਦੀ ਮਿ੍ਤਕ ਦੇਹ ਉਪਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਪੁਲਿਸ ਦੇ ਉੱਚ ਅਫ਼ਸਰਾਂ, ਵਿਧਾਇਕ ਤਿ੍ਪਤ ਰਜਿੰਦਰ ਸਿੰਘ ਰੰਧਾਵਾ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ, ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਸਮੇਤ ਹੋਰਨਾਂ ਨੇ ਫੁੱਲ ਮਾਲਾਵਾਂ ਭੇਟ ਕੀਤੀਆਂ ਤੇ ਪਰਿਵਾਰਿਕ ਮੈਂਬਰਾਂ ਨੂੰ ਹੌਂਸਲਾ ਦਿੱਤਾ | ਅੰਮਿ੍ਤਸਰ ਤੋਂ ਪਹੁੰਚੀ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ | ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਡੀ.ਐੱਸ.ਪੀ. ਲਲਿਤ ਕੁਮਾਰ, ਐੱਸ.ਐੱਚ.ਓ. ਲਖਵਿੰਦਰ ਸਿੰਘ ਅਲੀਵਾਲ, ਭਰਾ ਦਲਜੀਤ ਸਿੰਘ, ਪ੍ਰਭਜੀਤ ਸਿੰਘ ਬਿੱਟੂ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸਾ. ਚੇਅਰਮੈਨ ਉਂਕਾਰ ਸਿੰਘ ਲਾਟੀ, ਸੀਨੀਅਰ ਕਾਂਗਰਸੀ ਆਗੂ ਹਰਚਰਨ ਸਿੰਘ, ਸਾ. ਸਰਪੰਚ ਗੁਰਸ਼ਰਨ ਸਿੰਘ ਲਾਡਾ, ਸਰਪੰਚ ਕਰਮਜੀਤ ਸਿੰਘ, ਸਰਪੰਚ ਰਾਜ, ਬਾਬਾ ਸੁਖਦੇਵ ਸਿੰਘ ਰੰਧਾਵਾ, ਸਰਬਜੀਤ ਸਿੰਘ ਖਾਲਸਾ, ਤਰਸੇਮ ਸਿੰਘ ਘੁੰਮਣ, ਲਵਲੀ ਢੱਲਾ, ਬੂਟਾ ਸਿੰਘ, ਕੁਲਵਿੰਦਰਜੀਤ ਸਿੰਘ ਬੱਲਾ, ਰਣਧੀਰ ਸਿੰਘ, ਕਾਬਲ ਸਿੰਘ, ਏ.ਐੱਸ.ਆਈ. ਇਕਬਾਲ ਸਿੰਘ ਰੰਧਾਵਾ, ਏ.ਐੱਸ.ਆਈ. ਮਨਜੀਤ ਸਿੰਘ, ਸਮਸ਼ੇਰ ਸਿੰਘ ਸ਼ੇਰਾ ਫ਼ੌਜੀ, ਰਘਬੀਰ ਸਿੰਘ ਅਠਵਾਲ, ਏ.ਐੱਸ.ਆਈ. ਰਛਪਾਲ ਸਿੰਘ ਪੰਨਵਾਂ, ਏ.ਐੱਸ.ਆਈ. ਜਗਜੀਤ ਸਿੰਘ ਗੋਰਾਇਆ, ਏ.ਐੱਸ.ਆਈ. ਰਾਮ ਸਿੰਘ, ਹਰਦੀਪ ਸਿੰਘ ਦਮੋਦਰ ਆਦਿ ਦੇ ਵੱਡੀ ਗਿਣਤੀ ਵਿਚ ਨਾਅ ਸ਼ਾਮਿਲ ਹਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਤੇ ਮਾਸਟਰ ਨਿਰਮਲ ਸਿੰਘ ਲੋਕ ਸੇਵਾ ਮੰਚ ਦੇ ਸਾਂਝੇ ਯਤਨਾਂ ਸਦਕਾ ਲਗਾਇਆ ਖੂਨਦਾਨ ਕੈਂਪ ਅਗਲੀ ਖ਼ਬਰ ਭਾਰਤ-ਪਾਕਿ ਵੰਡ ਤੋਂ ਬਾਅਦ ਵੀ ਕੱਚੇ ਰਸਤੇ ਨਹੀਂ ਹੋ ਸਕੇ ਪੱਕੇ <br/>
Ad Position 24